2023-03-29 15:24:32 ( ਖ਼ਬਰ ਵਾਲੇ ਬਿਊਰੋ )
ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ ਹੋਣਗੇ ਸ਼ੁਰੂ ।ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹੀਨਾ ਭਰ ਚੱਲਣ ਵਾਲੇ ਟਰਾਇਲਾਂ ਦਾ ਕੀਤਾ ਐਲਾਨ ਕੀਤਾ । ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਕੀਤਾ ਫੈਸਲਾ ਕੀਤਾ।18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ ।ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ। ਮੀਤ ਹੇਅਰ ਨੇ ਕਿਹਾ, ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਜਾਰੀ।