2023-03-31 11:06:52 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਯੋਗਸ਼ਾਲਾ ਸ਼ੁਰੂ ਕਰੇਗੀ। ਸੀ.ਐਮ ਮਾਨ ਦੀ ਯੋਗਸ਼ਾਲਾ ਦੇ ਨਾਮ 'ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ 'ਚ ਰੋਜ਼ਾਨਾ ਲੋਕਾਂ ਨੂੰ ਮੁਫ਼ਤ ਯੋਗਾ ਦੀ ਸਿੱਖਿਆ ਦਿੱਤੀ ਜਾਵੇਗੀ। ਪ੍ਰਮਾਣਿਤ ਯੋਗਾ ਇੰਸਟ੍ਰਕਟਰ ਯੋਗਾ ਸਿੱਖਿਆ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਗੇ।