2023-08-17 12:03:03 ( ਖ਼ਬਰ ਵਾਲੇ ਬਿਊਰੋ )
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਲੜਕੀਆਂ ਦੀ 11ਵੀ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਮਿਤੀ 19 ਅਗਸਤ ਤੋਂ 20 ਅਗਸਤ ਤੱਕ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਕਰਵਾਈ ਜਾ ਰਹੀ ਹੈ । ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਦੁੱਗਲ ਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਫਿਰੋਜ਼ਪੁਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 14,17,19,22 ਅਤੇ 25 ਸਾਲਾ ਉਮਰ ਵਰਗ ਦੀਆਂ ਖਿਡਾਰਨਾਂ ਭਾਗ ਲੈਣਗੀਆਂ । ਇਹ ਮੁਕਾਬਲੇ ਗੱਤਕੇ ਨੂੰ ਹੋਰ ਪ੍ਰਫੁੱਲਤ ਕਰਨ ਵਿਚ ਸਹਾਈ ਹੋਣਗੇ । ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ , ਸਿੱਖ ਇਤਿਹਾਸ ਵਿਚ ਜੰਗਾਂ ਯੁੱਧਾਂ ਦੌਰਾਨ ਦਲੇਰ ਸਿੱਖ ਬੀਬੀਆਂ ਦਾ ਵੀ ਬਹੁਤ ਵੱਡਾ ਯੋਗਦਾਨ ਰਿਹਾ ਹੈ । ਬੀਬੀਆਂ ਦੇ ਗੱਤਕੇ ਮੁਕਾਬਲੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਅਤੇ ਦ੍ਰਿੜਤਾ ਨਾਲ ਭਰ ਦੇਣਗੇ । ਉਨ੍ਹਾਂ ਨੇ ਸਮੂਹ ਗੱਤਕਾ ਪ੍ਰੇਮੀਆਂ ਨੂੰ ਅਤੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਗੱਤਕਾ ਮੁਕਾਬਲਿਆਂ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਐਸੋਸੀਏਸ਼ਨ ਵਲੋਂ ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ , ਜਸਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਰੂਪਨਗਰ ਰਵਿੰਦਰ ਸਿੰਘ ਤੇ ਅਜਮੇਰ ਸਿੰਘ ਵੀ ਹਾਜ਼ਰ ਸਨ ।