2023-09-22 15:13:35 ( ਖ਼ਬਰ ਵਾਲੇ ਬਿਊਰੋ )
ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ 23 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਾਰੇ ਸਰਕਾਰੀ ਦਫਤਰ ਤੇ ਵਿਿਦਅਕ ਅਦਾਰੇ ਬੰਦ ਰਹਿਣ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਹਰ ਸਾਲ ਬਾਬਾ ਸ਼ੇਖ ਫਰੀਦ ਦੇ ਆਗਮਨ ਪੁਰਬ ਦੇ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਵਾਰ ਜ਼ਿਲ੍ਹੇ 'ਚ 23 ਸਤੰਬਰ ਨੂੰ ਮੁਕੰਮਲ ਛੁੱਟੀ ਰਹੇਗੀ।