2023-09-22 15:37:32 ( ਖ਼ਬਰ ਵਾਲੇ ਬਿਊਰੋ )
ਖਾਲਿਸਤਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਤੇ ਭਾਰਤ ਅਤੇ ਕੈਨੇਡਾ ਵਿਚਕਾਰ ਸ਼ੁਰੂ ਹੋਏ ਵਿਵਾਦ 'ਚ ਹੁਣ ਇੱਕ ਵੱਡਾ ਮੋੜ ਆਇਆ ਹੈ। ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ਆਪਣੇ ਦਾਅਵਿਆਂ ਨੂੰ ਮੁੜ ਦੁਹਰਾਇਆ।ਜਸਟਿਨ ਟਰੂਡੋ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸਾਡੇ ਕੋਲ ਵਿਸ਼ਵਾਸ ਕਰਨ ਦੇ ਭਰੋਸੇਯੋਗ ਕਾਰਨ ਹਨ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡੀਅਨ ਧਰਤੀ 'ਤੇ ਇੱਕ ਕੈਨੇਡੀਅਨ ਦੀ ਹੱਤਿਆ ਵਿੱਚ ਸ਼ਾਮਲ ਸਨ, ਜੋ ਕਿ ਕਾਨੂੰਨ ਦੇ ਸ਼ਾਸਨ ਵਾਲੇ ਦੇਸ਼ ਵਿੱਚ ਬਹੁਤ ਮਹੱਤਵਪੂਰਨ ਅਤੇ ਬੁਨਿਆਦੀ ਮਹੱਤਵ ਵਾਲੀ ਚੀਜ਼ ਹੈ।"