2023-09-22 15:53:21 ( ਖ਼ਬਰ ਵਾਲੇ ਬਿਊਰੋ )
ਗੁਰਸਪੁਰ ਵਿਚ ਸ਼ਿਵ ਸੈਨਾ ਦੇ ਨੇਤਾਵਾਂ ਵੱਲੋਂ ਸ਼ੁੱਕਰਵਾਰ ਨੂੰ ਸ਼੍ਰੀਨਗਰ ਤੋਂ ਲਿਆਂਦੀਆਂ 7 ਗਾਵਾਂ ਨੂੰ ਛੁਡਵਾਇਆ ਅਤੇ ਦੋ ਵਾਹਨ ਜ਼ਬਤ ਕੀਤੇ ਗਏ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ 295-ਏ ਤਹਿਤ ਕੇਸ ਦਰਜ ਕੀਤਾ ਹੈ। ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਗਊਆਂ ਨੂੰ ਮਾਰਨ ਦੀ ਨੀਅਤ ਨਾਲ ਲੇ ਕੇ ਜਾ ਰਹੇ ਹਨ। ਇਸ ਮਾਮਲੇ ਵਿੱਚ ਜਦੋਂ ਸ਼ਿਵ ਸੈਨਾ ਆਗੂ ਮੁਲਜ਼ਮਾਂ ਨੂੰ ਫੜਨ ਲਈ ਗਏ ਤਾਂ ਦੋਸ਼ੀਆਂ ਵੱਲੋਂ ਉਹਨਾਂ ’ਤੇ ਹਮਲਾ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲੀਸ ਅਤੇ ਆਗੂਆਂ ਨੇ ਮੰਗਾ ਮਸੀਹ, ਡੈਨੀਅਲ ਮਸੀਹ ਅਤੇ ਪ੍ਰੇਮ ਮਸੀਹ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਜਲਦ ਹੀ ਪੁਲਿਸ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਜਿਸ ਤੋਂ ਬਾਅਦ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੌਕੇ ਤੋਂ ਮੁਲਜ਼ਮਾਂ ਦੀਆਂ ਦੋ ਗੱਡੀਆਂ ਬਰਾਮਦ ਕਰ ਲਈਆਂ ਹਨ। ਮੁਲਜ਼ਮਾਂ ਕੋਲੋਂ 7 ਗਾਵਾਂ ਵੀ ਬਰਾਮਦ ਕੀਤੀਆਂ ਗਈਆਂ ਹਨ।