2023-09-22 16:25:52 ( ਖ਼ਬਰ ਵਾਲੇ ਬਿਊਰੋ )
ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੰਗਨਾ ਰਣੌਤ ਦਾ ਬਿਆਨ ਆਇਆ ਸਾਹਮਣੇ ਆਇਆ ਹੈ। ਉਸ ਵਲੋਂ ਆਪਣੇ ਸੋਸ਼ਲ ਮੀਡੀਆ 'ਤੇ ਇਕ ਟਵੀਟ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ਉਸ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਆਪ ਨੂੰ ਖ਼ਾਲਿਸਤਾਨੀਆਂ ਤੋਂ ਵੱਖ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਸਿੱਖਾਂ ਨੂੰ ਅਖੰਡ ਭਾਰਤ ਦੀ ਹਮਾਇਤ ਵਿਚ ਅੱਗੇ ਆਉਣਾ ਚਾਹੀਦਾ ਹੈ। ਉਸ ਨੇ ਅੱਗੇ ਕਿਹਾ ਕਿ ਮੈਂ ਸਮੁੱਚੀ ਸਿੱਖ ਕੌਮ ਨੂੰ ਧਰਮ ਦੇ ਨਾਮ 'ਤੇ ਬੇਨਤੀ ਕਰਦੀ ਹਾਂ ਕਿ ਉਹ ਖ਼ਾਲਿਸਤਾਨੀ ਦਹਿਸ਼ਤਗਰਦਾਂ ਵਲੋਂ ਉਤੇਜਿਤ ਕੀਤੇ ਜਾਣ ਜਾਂ ਉਕਸਾਉਣ ਵਿਚ ਨਾ ਆਉਣ। ਜੈ ਹਿੰਦ!