2022-07-05 19:18:31 ( ਖ਼ਬਰ ਵਾਲੇ ਬਿਊਰੋ )
ਬਰਨਾਲਾ, 05 ਜੁਲਾਈ (ਨਿਰਮਲ ਸਿੰਘ ਪੰਡੋਰੀ) :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਕਲਾਸ ਦੇ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ (ਬਲਾਕ ਮਹਿਲ ਕਲਾਂ) ਦੇ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਖੁਸ਼ਦੀਪ ਗੋਇਲ ਨੇ ਦੱਸਿਆ ਕਿ ਗੁਰਸੇਵਕ ਸਿੰਘ ਨੇ 637/650 ਨੰਬਰ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 42ਵਾਂ ਸਥਾਨ ਮੱਲਿਆ ਹੈ ਅਤੇ ਬਰਨਾਲਾ ਜ਼ਿਲੇ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਉਨਾਂ ਦੱਸਿਆ ਕਿ ਵਿਦਿਆਰਥੀ ਗੁਰਸੇਵਕ ਸਿੰਘ ਪੜਾਈ ਪ੍ਰਤੀ ਪੂਰੀ ਲਗਨ ਰੱਖਣ ਵਾਲੇ ਵਿਦਿਆਰਥੀਆਂ ਵਿੱਚੋਂ ਹੈ ਅਤੇ ਅੱਗੇ ਜਾ ਕੇ ਸਾਇੰਸ ਦੀ ਪੜਾਈ ਕਰਨਾ ਚਾਹੁੰਦਾ ਹੈ। ਪਿ੍ਰੰਸੀਪਲ ਖੁਸ਼ਦੀਪ ਗੋਇਲ ਨੇ ਗੁਰਸੇਵਕ ਸਿੰਘ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਸਟਾਫ਼ ਵੱਲੋਂ ਕੀਤੀ ਮਿਹਨਤ ਦੀ ਵੀ ਸ਼ਲਾਘਾ ਕੀਤੀ । ਜ਼ਿਲਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਗੁਰਸੇਵਕ ਸਿੰਘ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਜ਼ਿਲਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ, ਹੈੱਡਮਾਸਟਰ ਕੁਲਦੀਪ ਸਿੰਘ ਕਮਲ ਛਾਪਾ ਨੇ ਵੀ ਗੁਰਸੇਵਕ ਸਿੰਘ ਦੀ ਸਫ਼ਲਤਾ ’ਤੇ ਸਕੂਲ ਸਟਾਫ਼, ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।