2022-10-03 16:41:49 ( ਖ਼ਬਰ ਵਾਲੇ ਬਿਊਰੋ )
ਬੀਤੇ ਦਿਨ ਮਾਨਸਾ ਦੇ ਸੀਆਈਏ ਸਟਾਫ ਦੀ ਹਿਰਾਸਤ ਵਿੱਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ 'ਚ ਬਰਖਾਸਤ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ ਜੀ ਪੀ ਪੰਜਾਬ ਦੇ ਨਿਰਦੇਸ਼ਾਂ 'ਤੇ ਉਪਰੋਕਤ ਥਾਣੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰੀ ਉਪਰੰਤ ਥਾਣੇਦਾਰ ਨੂੰ ਮਹਿਕਮੇ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।