2022-11-26 18:54:55 ( ਖ਼ਬਰ ਵਾਲੇ ਬਿਊਰੋ )
ਸਰਕਾਰੀ ਸੈਕੰਡਰੀ ਸਕੂਲ ਰੱਲਾ ਲੜਕੀਆਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਮਦਨ ਲਾਲ ਕਟਾਰੀਆ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਬੱਚਿਆਂ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਮਾਨਯੋਗ ਜਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ ) ਸੰਜੀਵ ਕੁਮਾਰ ਗੋਇਲ ਸਨ।ਉਹਨਾਂ ਨਾਲ ਗੁਰਦੀਪ ਸਿੰਘ ਡੀ. ਐੱਮ.ਸਪੋਰਟਸ ਮਾਨਸਾ ਨੇ ਵੀ ਆਪਣੀ ਹਾਜ਼ਰੀ ਲਗਵਾਈ।ਉਪ-ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਵਿਜੇ ਕੁਮਾਰ ਮਿੱਢਾ ਅਤੇ ਉਪ-ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਗੁਰਲਾਭ ਸਿੰਘ ਸਰਾਂ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।ਜਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੋਇਲ ਵੱਲੋਂ ਨਵੇਂ ਬਣੇ ਕਮਰੇ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।ਇਸ ਮੌਕੇ ਮੁਨੀਸ਼ ਕੁਮਾਰ ਹੈੱਡ ਮਾਸਟਰ ਸਰਕਾਰੀ ਹਾਈ ਰੱਲਾ ( ਮੁੰਡੇ ),ਸਰਪੰਚ ਮਨਜੀਤ ਸਿੰਘ,ਸਕੂਲ ਮੈਨੇਜਮੈਂਟ ਕਮੇਟੀ ਦੇ ਚੈਅਰਮੈਨ ਮੇਜਰ ਸਿੰਘ, ਸੁਰਿੰਦਰ ਕੌਰ, ਸਾਬਕਾ ਫੌਜੀ ਮਨਜਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।ਸਾਰੀਆਂ ਹੀ ਮਾਨਯੋਗ ਸਖਸ਼ੀਅਤਾਂ ਨੇ ਆਪਣੀ ਹਾਜ਼ਰੀ ਲਵਾ ਕੇ ਸਕੂਲ ਸਟਾਫ ਦਾ ਮਾਣ ਵਧਾਇਆ।ਸਕੂਲ ਪ੍ਰਿੰਸੀਪਲ ਮਦਨ ਲਾਲ ਕਟਾਰੀਆ ਵੱਲੋਂ ਸਮਾਗਮ ਵਿੱਚ ਪਹੁੰਚੇ ਸਾਰੇ ਹੀ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਦੀਆਂ ਕਾਰਗੁਜ਼ਾਰੀਆਂ ਨੂੰ ਉਜਾਗਰ ਕਰਨ ਲਈ ਸਲਾਨਾ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।ਸੰਸਥਾ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਮਾਨਯੋਗ ਸਖਸ਼ੀਅਤਾਂ ਵੱਲੋਂ ਸ਼ਲਾਘਾ ਕੀਤੀ ਗਈ।ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਵੀ ਕੀਤਾ।ਸਕੂਲ ਮੀਡੀਆ ਇੰਚਾਰਜ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਨ੍ਹਾਂ ਵਿੱਚ ਗਰੁੱਪ ਡਾਂਸ,ਮਾਈਮ, ਫੈਂਸੀ ਡਰੈੱਸ ਸ਼ੋ,ਕਵੀਸ਼ਰੀ ਅਤੇ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ।ਇਸ ਇਨਾਮ ਵੰਡ ਸਮਾਰੋਹ ਵਿੱਚ ਅਕਾਦਮਿਕ, ਸਹਿ-ਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਭਾਗੀ ਅਫਸਰਾਂ, ਪਿੰਡ ਦੇ ਪਤਵੰਤੇ ਸੱਜਣਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਮਦਨ ਲਾਲ ਕਟਾਰੀਆ ਦੀ ਪ੍ਰੇਰਨਾ ਸਦਕਾ ਸਟਾਫ਼ ਮੈਬਰਜ਼ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਬਣਦਾ ਯੋਗਦਾਨ ਪਾਇਆ ਗਿਆ।ਜਿਸ ਦੀ ਪਹੁੰਚੇ ਮਹਿਮਾਨਾਂ ਵੱਲੋਂ ਸ਼ਲਾਘਾ ਕੀਤੀ ਗਈ।ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।