2022-06-23 14:16:26 ( ਖ਼ਬਰ ਵਾਲੇ ਬਿਊਰੋ )
ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਅਕਸਰ ਹੀ ਧਰਨਿਆ ਦਾ ਕੇਂਦਰ ਬਿੰਦੂ ਬਣੀ ਰਹੀ ਹੈ। ਚਾਹੇ ਉਹ ਵਿਦਿਆਰਥੀਆਂ ਦੀਆਂ ਫੀਸਾਂ ਸਬੰਧੀ ਜਾਂ ਫਿਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸੰਬੰਧੀ ਹਰ ਰੋਜ਼ ਯੂਨੀਵਰਸਿਟੀ ਵਿਖੇ ਧਰਨੇ ਦੇਖਣ ਨੂੰ ਮਿਲਦੇ ਹਨ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।