2022-04-06 10:49:28 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ: ਬੁੱਧਵਾਰ ਯਾਨੀ 6 ਅਪ੍ਰੈਲ, 2022 ਨੂੰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਫਿਰ ਤੇਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪਿਛਲੇ 16 ਦਿਨਾਂ ਵਿੱਚ ਇਹ 14ਵਾਂ ਵਾਧਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 105 ਰੁਪਏ ਨੂੰ ਪਾਰ ਕਰ ਗਈ ਹੈ।ਡੀਜ਼ਲ ਵੀ 96 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਦਿੱਲੀ 'ਚ ਅੱਜ ਲੋਕ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 'ਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 104.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।