2022-06-24 10:39:18 ( ਖ਼ਬਰ ਵਾਲੇ ਬਿਊਰੋ )
ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਇਕ ਐਕਟਿਵਾ ਸਵਾਰ ਨੂੰ ਰੋਕਿਆ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਚੋਂ 1 ਕਿਲੋ 250 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛ ਗਿੱਛ ਦੌਰਾਨ ਦੋਸ਼ੀ ਦੇ ਘਰੋਂ ਹੋਰ 800 ਗ੍ਰਾਮ ਹੈਰੋਇਨ , 8 ਲੱਖ ਰੁਪਏ ਦੀ ਡਰੱਗ ਮਨੀ, 8 ਲਗਜ਼ਰੀ ਗੱਡੀਆਂ, 6 ਦੋਪਹੀਆ ਵਾਹਨ ਬਰਾਮਦ ਹੋਏ ਹਨ। ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।
V/O : ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਇੰਸਪੈਕਟਰ ਹਰਬੰਸ ਸਿੰਘ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਇਕ ਐਕਟਿਵਾ ਸਵਾਰ ਆਕਾਸ਼ ਚੋਪੜਾ ਨਾਮ ਦੇ ਨੌਜਵਾਨ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਸਕੂਟਰੀ ਚੋਂ 1 ਕਿਲੋ 250 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਤੋਂ ਕੀਤੇ ਗਏ ਪੁੱਛਗਿੱਛ ਦੇ ਆਧਾਰ ਤੇ ਉਸ ਦੇ ਘਰੋਂ ਹੋਰ 800 ਗ੍ਰਾਮ ਹੋਰ ਹੈਰੋਇਨ, 8 ਲੱਖ ਰੁਪਏ ਦੀ ਡਰੱਗ ਮਨੀ, 8 ਲਗਜ਼ਰੀਆਂ ਗੱਡੀਆਂ ਅਤੇ 6 ਦੋਪਹੀਆ ਵਾਹਨ ਵੀ ਬਰਾਮਦ ਹੋਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ ਅਤੇ ਕਰੀਬ 8 ਸਾਲ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਆਪਣੀ ਜਿਪਸੀ ਤੇ ਵੀ ਆਈ ਪੀ ਦਾ ਸਟਿੱਕਰ ਅਤੇ ਹੂਟਰ ਲਗਾਕੇ ਰੱਖਦਾ ਸੀ ਤਾਂ ਜੋ ਪੁਲਿਸ ਨਾਕਿਆਂ ਤੋਂ ਬਚਿਆ ਜਾ ਸਕੇ, ਆਰੋਪੀ ਅੰਮ੍ਰਿਤਸਰ ਵਾਲੀ ਸਾਈਡ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਵਿਚ ਆਪਣੇ ਗਾਹਕਾਂ ਨੂੰ ਵੇਚਦਾ ਸੀ ਜਿਸ ਤੋਂ ਹੁਣ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।