2022-06-21 11:48:43 ( ਖ਼ਬਰ ਵਾਲੇ ਬਿਊਰੋ )
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2021-22 ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦੀਆਂ ਤਰੀਕਾਂ ਐਲਾਨ ਦਿੱਤੀਆਂ ਹਨ। ਸਿੱਖਿਆ ਬੋਰਡ ਦੀ ਸਕੱਤਰ ਸਵਾਤੀ ਟਿਵਾਣਾ ਨੇ ਦੱਸਿਆ ਕਿ 12ਵੀਂ ਜਮਾਤ ਦੇ ਨਤੀਜੇ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕੋਈ ਤਕਨੀਕੀ ਸਮੱਸਿਆ ਨਹੀਂ ਆਉਂਦੀ ਹੈ ਤਾਂ 10ਵੀਂ ਜਮਾਤ ਦਾ ਨਤੀਜਾ 29 ਜੂਨ ਤੇ 12ਵੀਂ ਦਾ ਨਤੀਜਾ 24 ਜੂਨ ਨੂੰ ਐਲਾਨ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹੋਣ ਵਾਲੇ ਰਿਜ਼ਲਟ ਨੂੰ pseb.ac.in 'ਤੇ ਦੇਖਿਆ ਜਾ ਸਕੇਗਾ। ਜ਼ਿਕਰਯੋਗ ਹੈ ਕਿ ਪੰਜਾਬ ਬੋਰਡ ਵੱਲੋਂ 10ਵੀਂ ਜਮਾਤ ਦਾ ਟਰਮ-1 ਦਾ ਨਤੀਜਾ 18 ਮਈ 2022 ਨੂੰ ਜਾਰੀ ਕੀਤਾ ਗਿਆ ਸੀ ਤੇ 12ਵੀਂ ਦਾ ਟਰਮ-1 ਦਾ ਨਤੀਜਾ 11 ਮਈ ਨੂੰ ਐਲਾਨਿਆ ਗਿਆ ਸੀ।