2022-11-28 10:31:07 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਲਈ ਮੁਸੀਬਤ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਇਸ ਦੌਰਾਨ ਆਸ਼ੂ ਨੂੰ ਹੁਣ ਇੱਕ ਹੋਰ ਝਟਕਾ ਲੱਗਾ ਹੈ। ਦਰਅਸਲ ਵਿਜੀਲੈਂਸ ਦੀ ਮੰਗ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਆਸ਼ੂ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਆਸ਼ੂ ਇਸ ਮਾਮਲੇ ਵਿੱਚ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹੈ। ਉਸ ਨੂੰ 22 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਸਮੇਤ ਉਸ ਦੇ ਸਾਥੀਆਂ 'ਤੇ 2,000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਦੋਸ਼ ਹੈ। ਛੋਟੇ ਠੇਕੇਦਾਰਾਂ ਵੱਲੋਂ ਉਸ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਕੀਤੀ ਹੈ।ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।