2022-11-24 16:58:08 ( ਖ਼ਬਰ ਵਾਲੇ ਬਿਊਰੋ )
ਐੱਸ ਏ ਐੱਸ ਨਗਰ 24 ਨਵੰਬਰ- ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਨੂੰ ਇਤਿਹਾਸ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਮੂਹ ਜਿਲ੍ਹਿਆਂ ਦੇ ਰਿਸੋਰਸ ਪਰਸਨ ਨੂੰ ਵੱਖ-ਵੱਖ ਸਿੱਖਣ ਸਿਖਾਉਣ ਵਿਧੀਆਂ ਦੀ ਜਾਣਕਾਰੀ ਦਿੱਤੀ।
ਇਸ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਸਮੇਂ ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਐੱਸ ਸੀ ਈ ਆਰ ਟੀ ਪੰਜਾਬ ਨੇ ਸਟੇਟ ਰਿਸੋਰਸ ਪਰਸਨ ਅਤੇ ਜਿਲ੍ਹਿਆਂ ਤੋਂ ਪਹੁੰਚੇ ਲੈਕਚਰਾਰਾਂ ਨੂੰ ਸੰਬੋਧਨ ਕੀਤਾ। ਸਿਖਲਾਈ ਵਰਕਸ਼ਾਪ ਦੌਰਾਨ ਸਟੇਟ ਰਿਸੋਰਸ ਪਰਸਨ ਲੈਕਚਰਾਰ ਬਲਦੇਵ ਸਿੰਘ ਨੇ ਸਮੂਹ ਲੈਕਚਰਾਰਾਂ ਨੂੰ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਅਗਵਾਈ ਕਰਕੇ ਸਿੱਖਣ ਸਿਖਾਉਣ ਵਿਧੀਆਂ ਨੂੰ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਸੈਮੀਨਾਰ ਵਿਚ ਸਟੇਟ ਕੋਆਰਡੀਨੇਟਰ ਨਰੇਸ਼ ਸਿੰਗਲਾ ਵਲੋਂ ਸਿਲੇਬਸ, ਅੰਕ ਵੰਡ ਤੇ ਪ੍ਰਸ਼ਨ ਪੱਤਰ ਦੀ ਬਣਤਰ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ ਵੱਖ ਅਧਿਆਪਨ ਵਿਧੀਆਂ, ਪੰਜਾਬ ਦੇ ਨਕਸ਼ੇ ਦੀ ਰਚਨਾ, ਸਰੋਤ ਆਧਾਰਿਤ ਮੁਲਾਂਕਣ , ਨਵੀਆਂ ਤਕਨੀਕਾਂ, ਐਪ ਬਣਤਰ, ਪ੍ਰੋਜੈਕਟਰ ਦੀ ਵਰਤੋਂ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ ।
ਇਸ ਸਿਖਲਾਈ ਵਰਕਸ਼ਾਪ ਵਿੱਚ ਅਮਨੀਸ਼ ਰਾਮਗੜ੍ਹ, ਕਰਨੈਲ ਸਿੰਘ, ਮਨਦੀਪ ਸਿੰਘ, ਮਨਵੀਰ ਕੌਰ, ਡਾ ਭੁਪਿੰਦਰ ਸਿੰਘ, ਰਾਜਿੰਦਰ ਪਟਿਆਲਾ, ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਨੇ ਵੀ ਵੱਖ-ਵੱਖ ਤਰ੍ਹਾਂ ਦੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ।