• Home
  • ਗੈਂਗਸਟਰ ਨੂੰ ਪਨਾਹ ਦੇਣ ਵਾਲੇ ਅਕਾਲੀ ਦਲ ਦੇ ਸਰਪੰਚ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼

ਗੈਂਗਸਟਰ ਨੂੰ ਪਨਾਹ ਦੇਣ ਵਾਲੇ ਅਕਾਲੀ ਦਲ ਦੇ ਸਰਪੰਚ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼

ਧਾਰੀਵਾਲ- (ਖਬਰ ਵਾਲੇ ਬਿਊਰੋ) ਇੱਕ ਪਿੰਡ ਦੇ ਸਰਪੰਚ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲਣ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਬਥੁਨਗੜ ਦੇ ਅਕਾਲੀ ਦਲ ਦੇ ਸਰਪੰਚ ਜਗਰੂਪ ਸਿੰਘ ਦੀ ਜ਼ਫਰਵਾਲ ਵਿਖੇ ਸਥਿਤ ਨਖਾਸੂ ਦੇ ਪੁਲ ਨਜ਼ਦੀਕ ਸ਼ੱਕੀ ਹਾਲਤ ਵਿਚ ਲਾਸ਼ ਦੇਖੀ ਗਈ ਜਿਸ ਦੀ ਸੂਚਨਾ ਪਿੰਡ ਵਾਸੀਆਂ ਨੇ ਪੁਲਿਸ ਨੂੰ ਦਿੱਤੀ। ਥਾਣਾ ਧਾਰੀਵਾਲ ਦੀ ਪੁਲਿਸ ਨੇ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਘਟਨਾ ਸਥਾਨ 'ਤੇ ਪਹੁੰਚ ਕੇ ਜਗਰੂਪ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਸਰਪੰਚ ਜਗਰੂਪ ਸਿੰਘ ਉਹ ਹੀ ਹੈ ਜਿਸ ਉੱਤੇ ਗੈਂਗਸਟਰ ਵਿੱਕੀ ਗੌਂਡਰ ਨੂੰ ਪਨਾਹ ਦੇਣ ਦਾ ਮਾਮਲਾ ਚੱਲ ਰਿਹਾ ਸੀ।