• Home
  • ਅਕਾਲੀ-ਭਾਜਪਾ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ 10 ਮੈਂਬਰੀ ਕਮੇਟੀ ਦਾ ਕੀਤਾ ਗਠਨ

ਅਕਾਲੀ-ਭਾਜਪਾ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ 10 ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ-(ਪਰਮਿੰਦਰ ਸਿੰਘ ਜੱਟਪੁਰੀ)-ਸ਼ਾਹਕੋਟ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਸੰਸਦ ਸਵੇਤ ਮਲਿਕ ਨੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਭਾਜਪਾ ਦੀ ਇੱਕ 10 ਮੈਂਬਰੀ ਚੋਣ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ। ਮਲਿਕ ਨੇ ਕਿਹਾ ਕਿ ਕਮਲ ਦੇ ਨਾਲ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਸ ਵਿਚ ਵਿਧਾਇਕ ਦਿਨੇਸ਼ ਸਿੰਘ ਬੱਬੂ, ਸੋਮ ਪ੍ਰਕਾਸ਼ ਕੈਂਥ ਅਤੇ ਅਰੁਣ ਨਾਰੰਗ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਤੀਕਸ਼ਣ ਸੂਦ, ਭਾਜਪਾ ਆਗੂ ਅਤੇ ਸੂਫ਼ੀ ਗਾਇਕ ਹੰਸ ਰਾਜ ਹੰਸ, ਸਾਬਕਾ ਮੇਅਰ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਮੋਹਿੰਦਰ ਭਗਤ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ ਭੰਡਾਰੀ ਸ਼ਾਮਲ ਹਨ।