• Home
  • ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ

ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ

ਲੁਧਿਆਣਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮਾਮਲੇ ਵਿਚ ਉਮਰ ਕੈਦ ਦੀ ਸਜਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਵਿਖੇ ਦਰਜ ਨਾਜਾਇਜ਼ ਅਸਲਾ ਰੱਖਣ ਦੇ ਇੱਕ ਮਾਮਲੇ ਵਿਚ ਅੱਜ ਬਰੀ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਜਾਣਕਾਰੀ ਮੁਤਾਬਿਕ ਹੇਠਲੀ ਅਦਾਲਤ ਵੱਲੋਂ ਹਵਾਰਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਮਾਮਲਾ ਸੀ. ਜੇ. ਐਮ. ਦੀ ਅਦਾਲਤ 'ਚ ਭੇਜਿਆ ਗਿਆ ਸੀ। ਇੱਥੇ ਸੁਣਵਾਈ ਦੌਰਾਨ ਜੱਜ ਸੁਰੇਸ਼ ਕੁਮਾਰ ਗੋਇਲ ਨੇ ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਦਲੀਲ 'ਤੇ ਸਹਿਮਤ ਹੁੰਦਿਆਂ ਹਵਾਰਾ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ। ਉਕਤ ਕਾਰਵਾਈ ਤਿਹਾੜ ਜੇਲ੍ਹ ਵਿਚ ਬੰਦ ਹੋਣ ਕਰ ਕੇ ਭਾਈ ਹਵਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਈ ਜਦਕਿ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਅਦਾਲਤ ਵਿਚ ਹਾਜ਼ਰ ਸਨ।