• Home
  • ਅਮਿਤ ਸ਼ਾਹ 7 ਜੂਨ ਨੂੰ ਚੰਡੀਗੜ੍ਹ ਚ ਅਕਾਲੀਆਂ ਨਾਲ ਕਰਨਗੇ ਮੀਟਿੰਗ

ਅਮਿਤ ਸ਼ਾਹ 7 ਜੂਨ ਨੂੰ ਚੰਡੀਗੜ੍ਹ ਚ ਅਕਾਲੀਆਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ (ਪਰਮਿੰਦਰ ਸਿੰਘ ਜੱਟਪੁਰੀ ) ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ 7 ਜੂਨ ਨੂੰ ਚੰਡੀਗੜ੍ਹ ਵਿਖੇ ਪਹੁੰਚ ਰਹੇ ਹਨ ।ਉਨ੍ਹਾਂ  ਦੀ ਆਮਦ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਦੇ ਨੁਮਾਇੰਦਿਆਂ ਵੱਲੋਂ ਤਿਆਰੀਆ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅਮਿਤ ਸ਼ਾਹ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ 28 ਸੈਕਟਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ ।ਇਹ ਵੀ ਪਤਾ ਲੱਗਾ ਹੈ ਕਿ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਵਿੱਚ ਉਹ ਸਾਂਝੀ ਪੰਜਾਬ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ । ਇਸ ਮੀਟਿੰਗ ਨੂੰ ਰਾਜਸੀ ਮਾਹਿਰਾਂ ਵੱਲੋਂ  2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ ।