• Home
  • ਅਰੁਨਾ ਚੌਧਰੀ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਅਨੁਸ਼ਾਸਨਹੀਣਤਾ ਨੂੰ ਠੱਲ ਪਾਉਣ ਦੇ ਹੁਕਮ

ਅਰੁਨਾ ਚੌਧਰੀ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਅਨੁਸ਼ਾਸਨਹੀਣਤਾ ਨੂੰ ਠੱਲ ਪਾਉਣ ਦੇ ਹੁਕਮ


• ਟਰਾਂਸਪੋਰਟ ਮੰਤਰੀ ਨੇ ਵਿਭਾਗ ਦੀ ਪਲੇਠੀ ਮੀਟਿੰਗ ਵਿੱਚ ਜਨਤਕ ਆਵਾਜਾਈ ਖੇਤਰ ਨੂੰ ਮਜ਼ਬੂਤ ਕਰਨ 'ਤੇ ਕੀਤੀਆਂ ਵਿਚਾਰਾਂ
• ਸਰਕਾਰੀ ਦੇ ਨਾਲ ਪ੍ਰਾਈਵੇਟ ਬੱਸਾਂ ਨੂੰ ਵੀ ਜੀ.ਪੀ.ਸੀ. ਤਕਨੀਕ ਲਗਾਉਣੀ ਹੋਵੇਗੀ ਲਾਜ਼ਮੀ
• ਦੂਰ-ਦਰਾਡੇ ਅਤੇ ਆਵਾਜਾਈ ਸਾਧਨਾਂ ਤੋਂ ਸੱਖਣੇ ਖੇਤਰਾਂ ਵਿੱਚ ਬੱਸ ਰੂਟ ਚਲਾਉਣ ਦੀ ਦਿੱਤੀ ਜਾਵੇਗੀ ਤਰਜੀਹ
• ਬੱਸਾਂ ਦੇ ਟਾਈਮ ਟੇਬਲ ਤਰਕਸੰਗਤ ਤਰੀਕੇ ਨਾਲ ਬਣਾਉਣ ਦੇ ਦਿੱਤੇ ਨਿਰਦੇਸ਼
• ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰਾਂ ਨੂੰ ਤੈਅ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਕਿਹਾ
ਚੰਡੀਗੜ•, 27 ਅਪਰੈਲ( ਖ਼ਬਰ ਵਾਲੇ ਟੀਮ )-
ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਜਨਤਕ ਆਵਾਜਾਈ ਖੇਤਰ ਨੂੰ ਹੋਰ ਮਜ਼ਬੂਤ ਕਰਨ, ਟਰਾਂਸਪੋਰਟ ਖੇਤਰ ਵਿੱਚ ਅਨੁਸ਼ਾਸਨਹੀਣਤਾ ਅਤੇ ਨਿੱਜੀ ਬੱਸ ਆਪਰੇਟਰਾਂ ਦੀਆਂ ਮਨਮਾਨੀਆਂ ਨੂੰ ਠੱਲ• ਪਾਉਣ ਲਈ ਕਮਰ ਕਸਣ ਲਈ ਕਿਹਾ। ਉਨ•ਾਂ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਟੈਕਸਾਂ ਦੀ ਉਗਰਾਹੀ ਸਬੰਧੀ ਤੈਅ ਕੀਤੇ ਟੀਚਿਆਂ ਨੂੰ ਹਰ ਹਾਲ ਵਿੱਚ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਨਵੇਂ ਆਈ.ਟੀ. ਸਿਸਟਮ ਨੂੰ ਲਾਗੂ ਕਰਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਤੇ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਜਾਣ। ਇਹ ਨਿਰਦੇਸ਼ ਸ੍ਰੀਮਤੀ ਚੌਧਰੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਦਿੱਤੇ।
ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਦੋ ਮਹੀਨਿਆਂ ਦੇ ਅੰਦਰ 600 ਨਵੀਆਂ ਬੱਸਾਂ ਪਾਈਆਂ ਜਾਣਗੀਆਂ ਜਿਨ•ਾਂ ਵਿੱਚ ਪਨਬਸ ਦੀਆਂ 300 ਸਾਧਾਰਣ ਤੇ 30 ਵੌਲਵੋ ਅਤੇ ਪੀ.ਆਰ.ਟੀ.ਸੀ. ਦੀਆਂ 250 ਤੋਂ ਵੱਧ ਬੱਸਾਂ ਦੀ ਫਲੀਟ ਸ਼ਾਮਲ ਹੈ। ਉਨ•ਾਂ ਕਿਹਾ ਕਿ ਬੱਸਾਂ ਖਰੀਦਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰ ਕੇ ਨਵੀਆਂ ਬੱਸਾਂ ਸੜਕਾਂ 'ਤੇ ਉਤਰਨਗੀਆਂ। ਉਨ•ਾਂ ਕਿਹਾ ਕਿ ਲੋਕਾਂ ਨੂੰ ਸਹੂਲਤ ਦੇਣ ਲਈ ਜਨਤਕ ਆਵਾਜਾਈ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਦੂਰ ਦਰਾਡੇ ਤੇ ਆਵਾਜਾਈ ਤੋਂ ਸੱਖਣੇ ਖੇਤਰਾਂ ਲਈ ਨਵੇਂ ਰੂਟ ਚਲਾਏ ਜਾਣਗੇ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਨਿੱਜੀ ਬੱਸ ਆਪਰੇਟਰਾਂ ਦੀਆਂ ਮਨਮਾਨੀਆਂ ਰੋਕਣ ਲਈ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਮੂਹ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਕੋਈ ਵੀ ਬੱਸ ਟਾਈਮ ਟੇਬਲ ਅਨੁਸਾਰ ਚੱਲੇ ਅਤੇ ਵੱਧ ਸਮਾਂ ਨਾਲ ਲਗਾਏ। ਇਸ ਤੋਂ ਇਲਾਵਾ ਕੋਈ ਵੀ ਬੱਸ ਅਣ-ਅਧਿਕਾਰਤ ਥਾਵਾਂ ਤੋਂ ਨਾ ਚੱਲੇ। ਉਨ•ਾਂ ਕਿਹਾ ਕਿ ਅਜਿਹੀਆਂ ਹੀ ਗਤੀਵਿਧੀਆਂ ਨੂੰ ਰੋਕਣ ਲਈ ਪ੍ਰਾਈਵੇਟ ਬੱਸਾਂ 'ਤੇ ਗਲੋਬਲ ਪੋਜੀਸ਼ੀਨਿੰਗ ਸਿਸਟਮ (ਜੀ.ਪੀ.ਐਸ.) ਤਕਨੀਕ ਲਗਾਉਣੀ ਲਾਜ਼ਮੀ ਕਰਨ ਲਈ ਕਿਹਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰੀ ਨਵੀਆਂ ਬੱਸਾਂ ਵਿੱਚ ਜੀ.ਪੀ.ਐਸ. ਤਕਨੀਕ ਨਾਲ ਲੈਸ ਹੋਣਗੀਆਂ ਅਤੇ ਪੁਰਾਣੀਆਂ ਸਰਕਾਰੀ ਬੱਸਾਂ 'ਤੇ ਵੀ ਇਹ ਸਿਸਟਮ ਲਾਗੂ ਕੀਤਾ ਜਾਵੇਗਾ। ਇਸ ਨਾਲ ਵਿਭਾਗ ਦੇ ਅਧਿਕਾਰੀਆਂ ਕੋਲ ਦਫਤਰ ਬੈਠਿਆਂ ਹੀ ਪੂਰੀ ਜਾਣਕਾਰੀ ਰਹੇਗੀ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਨ•ਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਹੜੇ ਬੱਸ ਆਪਰੇਟਰ ਇਕ ਪਰਮਿਟ ਉਪਰ ਵੱਧ ਬੱਸਾਂ ਚਲਾ ਰਹੇ ਹਨ, ਉਨ•ਾਂ 'ਤੇ ਵੀ ਰੋਕ ਲਾਉਣ ਲਈ ਕਿਹਾ ਗਿਆ ਹੈ। ਉਨ•ਾਂ ਵਿਭਾਗ ਦੇ ਅਧਿਕਾਰੀਆਂ ਨੂੰ ਬੱਸਾਂ ਦੇ ਟਾਈਮ ਟੇਬਲ ਵੀ ਤਰਕਸੰਗਤ ਬਣਾਉਣ ਨੂੰ ਕਿਹਾ ਹੈ। ਇਸ ਤੋਂ ਇਲਾਵਾ ਖੇਤਰੀ ਟਰਾਂਸਪੋਰਟ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਭਾਗ ਵੱਲੋਂ ਪਹਿਲਾਂ ਦਿੱਤੇ ਟੀਚਿਆਂ ਨੂੰ ਹਰ ਹੀਲੇ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਅਤੇ ਇਸ ਵਿੱਚ ਅਣਗਹਿਲੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਟੈਕਸਾਂ ਦੀ ਉਗਰਾਹੀ ਅਤੇ ਬਕਾਇਆ ਦਾ ਭੁਗਤਾਨ ਵੀ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ, ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਐਮ.ਕੇ. ਅਰਵਿੰਦ ਕੁਮਾਰ, ਪੀ.ਆਰ.ਟੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਨਾਰੰਗ ਅਤੇ ਸਮੂਹ ਖੇਤਰੀ ਟਰਾਂਸਪੋਰਟ ਅਥਾਰਟੀਆਂ ਦੇ ਸਕੱਤਰ ਵੀ ਹਾਜ਼ਰ ਸਨ।