• Home
  • ਅਰੂਸਾ ਆਲਮ ਨੂੰ ਦਿੱਤੀ ਧਮਕੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਪਈਆਂ ਭਾਜੜਾਂ

ਅਰੂਸਾ ਆਲਮ ਨੂੰ ਦਿੱਤੀ ਧਮਕੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਪਈਆਂ ਭਾਜੜਾਂ

ਚੰਡੀਗੜ੍ਹ (ਖਬਰ ਵਾਲੇ ਬਿਊਰੋ) ਪਿਛਲੇ ਲੰਬੇ ਸਮੇਂ ਤੋਂ ਆਪਣੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਜਿਨ੍ਹਾਂ ਦੇ ਸੰਘਰਸ਼ ਨੂੰ ਸਰਕਾਰ ਵੱਲੋਂ ਹਰ ਵੇਲੇ ਨਰਮ ਕਰਨ ਲਈ ਨਵੇਂ ਤੋਂ ਨਵੇਂ ਲਾਰੇ ਲਗਾਏ ਜਾਂਦੇ ਸਨ ।ਪਰ ਹੁਣ ਆਂਗਣਵਾੜੀ ਵਰਕਰਾਂ ਵੱਲੋਂ ਆਪਣਾ ਅਗਲਾ ਸੰਘਰਸ਼ ਪ੍ਰੋਗਰਾਮ ਅਰੂਸਾ ਨੂੰ ਖੂਨ ਨਾਲ ਖ਼ਤ ਲਿਖ ਕੇ ਭੇਜਣ ਦੀ ਧਮਕੀ ਤੋਂ ਬਾਅਦ ਜਿੱਥੇ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਉਥੇ ਨਾਲ ਹੀ ਸਬੰਧਤ ਮੰਤਰੀ ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਯੂਨੀਅਨ ਨੂੰ 12ਜੂਨ ਲਈ ਚੰਡੀਗੜ੍ਹ ਵਿਖੇ ਗੱਲਬਾਤ ਦਾ ਸੱਦਾ ਭੇਜ ਦਿੱਤਾ ਹੈ । ਇਸ ਨਾਲ ਆਂਗਣਵਾੜੀ ਵਰਕਰਾਂ ਨੂੰ ਕੁਝ ਕਿਰਨ ਦੀ ਆਸ ਬੱਝੀ ਹੈ । ਦੱਸਣਯੋਗ ਹੈ ਕਿ ਆਂਗਣਵਾੜੀ ਵਰਕਰ ਯੂਨੀਅਨ ਨੇ ਆਪਣਾ ਅਗਲੇ ਸੰਘਰਸ਼ ਦਾ ਐਲਾਨ ਕੀਤਾ ਸੀ ਅਤੇ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ 7 ਜੂਨ ਨੂੰ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਸੀ ਕਿ 11ਜੂਨ ਤੋਂ 15ਜੂਨ ਤੱਕ ਜਿਲ੍ਹਾ ਪੱਧਰ ਦੇ ਰੋਸ ਪ੍ਰਦਰਸ਼ਨ ਪਿੱਛੋਂ ਆਂਗਣਵਾੜੀ ਵਰਕਰ ਤੇ ਹੈਲਪਰਾਂ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਆਪਣੇ ਖੂਨ ਨਾਲ ਖੱਤ ਲਿਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਹਿੰਦੀ ਮਹਿਲਾ ਦੋਸਤ ਅਰੂਸਾ ਆਲਮ ਨੂੰ ਭੇਜਣਗੇ ਅਤੇ ਨਾਲ ਹੀ ਯੂਨੀਅਨ ਦੀ 31 ਮੈਂਬਰੀ ਜੱਥਾ ਲੜੀਵਾਰ ਭੁੱਖ ਹੜਤਾਲ ਤੇ ਬੈਠਿਆ ਕਰੇਗਾ ਨਾਲ ਉਸ ਤੋਂ ਬਾਅਦ ਮਰਨ ਵਰਤ ਵੀ ਸ਼ੁਰੂ ਕੀਤਾ ਜਾਵੇਗਾ ।