• Home
  • ਅੱਜ ਥਾਣੇਦਾਰ ਵਿਜੀਲੈਂਸ ਦੇ ਅੜਿੱਕੇ ਆਇਆ -ਰਾਜ਼ੀਨਾਵੇਂ ਦਾ 20,000 ਦਾ ਕੀਤਾ ਸੀ ਸੌਦਾ

ਅੱਜ ਥਾਣੇਦਾਰ ਵਿਜੀਲੈਂਸ ਦੇ ਅੜਿੱਕੇ ਆਇਆ -ਰਾਜ਼ੀਨਾਵੇਂ ਦਾ 20,000 ਦਾ ਕੀਤਾ ਸੀ ਸੌਦਾ

 ਚੰਡੀਗੜ•, 30 ਮਈ : (ਖ਼ਬਰ ਵਾਲੇ ਬਿਊਰੋ)ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਹਰਿਆਣਾ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਯੋਗਰਾਜ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਮਾਲਕ ਦੀਪਕ ਕੁਮਾਰ ਜੋ ਕਿ ਟਰੈਵਲ ਏਜੰਟ ਦਾ ਕੰਮ ਕਰਦਾ ਹਨ ਦੇ ਝਗੜੇ ਦਾ ਦੁੱਜੀ ਪਾਰਟੀ ਨਾਲ ਰਾਜੀਨਾਮਾ ਕਰਾਉਣ ਬਦਲੇ  20,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 12000 ਰੁਪਏ ਵਿਚ ਤੈਅ ਹੋਇਆ ਹੈ। 
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
--------------