• Home
  • ਆਂਗਣਵਾੜੀ ਵਰਕਰਾਂ ਨੇ ਕਾਂਗਰਸ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਆਂਗਣਵਾੜੀ ਵਰਕਰਾਂ ਨੇ ਕਾਂਗਰਸ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਬਠਿੰਡਾ- ਆਂਗਣਵਾੜੀ ਵਰਕਰਾਂ ਨੇ ਮੌਜੂਦਾ ਕਾਂਗਰਸ ਸਰਕਾਰ ਵਿਰੁੱਧ ਫਿਰ ਤੋਂ ਮੋਰਚਾ ਖੋਲ੍ਹਦੇ ਹੋਏ ਐਲਾਨ ਕੀਤਾ ਹੈ ਕਿ ਉਹ 28 ਮਈ ਨੂੰ ਹੋਣ ਵਾਲੀ ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਸਰਕਾਰ ਦੇ ਵਿਰੁੱਧ ਘਰ-ਘਰ ਜਾ ਕੇ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਆਂਗਣਵਾੜੀ ਵਰਕਰਾਂ ਨੇ ਆਪਣਾ ਗ਼ੁੱਸਾ ਜ਼ਾਹਿਰ ਕਰਦੇ ਹੋਏ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨੇ ‘ਤੇ ਬੈਠ ਗਏ। ਆਂਗਣਵਾੜੀ ਮੁਲਾਜ਼ਮਾਂ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੁਲਿਸ ‘ਤੇ ਦੋਸ਼ ਲਗਾਏ ਕਿ ਗ੍ਰਿਫ਼ਤਾਰ ਕੀਤੀਆਂ ਵਰਕਰਾਂ ਨਾਲ ਬੇਰਹਿਮ ਨਾਲ ਕੁੱਟਮਾਰ ਕੀਤੀ ਹੈ ਅਤੇ ਆਂਗਣਵਾੜੀ ਵਰਕਰਾਂ ਦੇ ਉੱਪਰ ਕੇਸ ਵੀ ਦਰਜ ਕੀਤਾ ਹੈ।

ਆਂਗਣਵਾੜੀ ਵਰਕਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਨਾ ਲਏ ਤਾਂ ਉਹ ਪੂਰਾ ਬਠਿੰਡਾ ਜਾਮ ਕਰ ਦੇਣਗੀਆਂ। ਜ਼ਿਕਰਯੋਗ ਹੈ ਕਿ ਬੀਤੇ ਦਿਨ ਬੁੱਧਵਾਰ ਨੂੰ ਵਿੱਤ ਮੰਤਰੀ ਦੇ ਸਮਾਗਮ ਨੂੰ ਰੁਕਵਾਉਣ ਆਈਆਂ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਇਹ ਮੁਲਾਜ਼ਮ ਵਿੱਤ ਮੰਤਰੀ ਦੇ ਸਮਾਗਮ ਵਿਚ ਧੱਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀਆਂ ਸਨ।