• Home
  • ਆਂਗਨਵਾੜੀ ਵਰਕਰਾਂ ਦੀ ਮੰਤਰੀ ਨਾਲ ਮੀਟਿੰਗ ਅੱਧ ਵਿਚਾਲੇ ਲਟਕੀ-ਵਿੱਤ ਤੇ ਸਿੱਖਿਆ ਮੰਤਰੀ ਨਾਲ 17 ਨੂੰ ਮੀਟਿੰਗ ਹੋਣ ਤੋਂ ਬਾਅਦ ਹੋਵੇਗਾ ਫੈਸਲਾ

ਆਂਗਨਵਾੜੀ ਵਰਕਰਾਂ ਦੀ ਮੰਤਰੀ ਨਾਲ ਮੀਟਿੰਗ ਅੱਧ ਵਿਚਾਲੇ ਲਟਕੀ-ਵਿੱਤ ਤੇ ਸਿੱਖਿਆ ਮੰਤਰੀ ਨਾਲ 17 ਨੂੰ ਮੀਟਿੰਗ ਹੋਣ ਤੋਂ ਬਾਅਦ ਹੋਵੇਗਾ ਫੈਸਲਾ

ਚੰਡੀਗੜ•, 12 ਜੂਨ (ਖ਼ਬਰ ਵਾਲੇ ਬਿਊਰੋ )-ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੇ ਇਕ 11 ਮੈਂਬਰੀ ਵਫ਼ਦ ਨੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਓ ਐਸ ਡੀ ਸੰਦੀਪ ਸਿੰਘ ਬਰਾੜ ਤੇ ਵਿਭਾਗ ਦੀ ਡਾਇਰੈਕਟਰ ਕਵਿਤਾ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਇਹ ਜਾਣਕਾਰੀ ਦਿੰਦਿਆ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਿਭਾਗ ਦੀ ਮੰਤਰੀ ਨੇ ਵਫਦ ਨਾਲ ਗੱਲਬਾਤ ਕਰਦਿਆਂ ਇਹ ਮੰਨਿਆ ਕਿ ਸੂਬੇ ਦੀਆਂ  ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮਾਣ ਭੱਤੇ ਵਿਚ ਵਾਧੇ ਵਾਲੀ ਗੱਲ ਬਿਲਕੁਲ ਜਾਇਜ ਹੈ ਤੇ ਇਹ ਵਾਧਾ ਹੋਣਾ ਚਾਹੀਦਾ ਹੈ ਅਤੇ ਆਂਗਨਵਾੜੀ ਸੈਂਟਰਾਂ ਦੇ ਬੱਚੇ ਜੋ ਸਿੱਖਿਆ ਵਿਭਾਗ ਲੈ ਗਿਆ ਹੈ , ਉਹ ਵੀ ਵਾਪਸ ਮਿਲਣੇ ਚਾਹੀਦੇ ਹਨ। ਉਹਨਾ ਭਰੋਸਾ ਦਿਵਾਇਆ ਕਿ ਯੂਨੀਅਨ ਦੀਆਂ ਮਾਣ ਭੱਤੇ ਵਿਚ ਵਾਧੇ ਸਮੇਤ ਸਾਰੀਆਂ ਮੰਗਾਂ ਸਰਕਾਰ ਮੰਨ ਲਵੇਗੀ ਅਤੇ 17 ਜੁਲਾਈ ਨੂੰ ਫਾਇਨਲ ਮੀਟਿੰਗ ਕਰਕੇ ਮੰਗਾਂ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਜਾਵੇਗਾ।  ਉਹਨਾਂ  ਇਹ ਵੀ ਕਿਹਾ ਕਿ 17 ਜੁਲਾਈ ਤੋਂ ਪਹਿਲਾਂ ਪਹਿਲਾ ਦੋ ਮੀਟਿੰਗਾਂ ਉਹ ਜਥੇਬੰਦੀਆਂ ਦੀਆਂ ਆਗੂਆ ਨਾਲ  ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਓ ਪੀ ਸੋਨੀ ਨਾਲ ਕਰਵਾਉਣਗੇ । ਇਸੇ ਦੌਰਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਦੇ ਨਾਮ ਖੂਨ ਨਾਲ ਮੰਗ ਪੱਤਰ ਲਿਖ ਕੇ 13 ਜੂਨ ਤੋਂ 16 ਜੂਨ ਤੱਕ ਜਿਲ•ਾ ਪੱਧਰ ਤੇ ਰੋਸ ਪ੍ਰਦਰਸ਼ਨ ਕਰਕੇ ਭੇਜੇ ਜਾਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਸੀ , ਉਸ ਪ੍ਰੋਗਰਾਮ ਨੂੰ ਯੂਨੀਅਨ ਨੇ ਇਕ ਵਾਰ ਮੁਲਤਵੀ ਕਰ ਦਿੱਤਾ ਹੈ ਅਤੇ 16 ਜੂਨ ਤੋਂ ਬਠਿੰਡਾ ਵਿਖੇ ਜੋ 31 ਮੈਂਬਰਾਂ ਨੇ ਮਰਨ ਵਰਤ ਸ਼ੁਰੂ ਕਰਨਾ ਸੀ, ਉਸ ਨੂੰ ਵੀ ਕੈਂਸਲ ਕਰ ਦਿੱਤਾ ਗਿਆ ਹੈ । ਪਰ  ਬਠਿੰਡਾ ਵਿਖੇ ਜੋ ਧਰਨਾ ਪਿਛਲੇਂ 135 ਦਿਨਾਂ ਤੋਂ ਦਿਨ ਰਾਤ ਲੜੀਵਾਰ ਚੱਲ ਰਿਹਾ ਹੈ, ਉਹ ਧਰਨਾ ਜਾਰੀ ਰਹੇਗਾ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ  17 ਜੁਲਾਈ ਨੂੰ ਪੰਜਾਬ ਸਰਕਾਰ ਮਾਣ ਭੱਤੇ ਵਿਚ ਵਾਧੇ ਵਾਲਾ , ਬੱਚਿਆਂ ਨੂੰ ਵਾਪਸ ਕਰਨ ਲਈ ਅਤੇ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਤਾਂ ਜਥੇਬੰਦੀ ਵੱਲੋਂ ਮੁੜ ਫੇਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੀ ਆਗੂ ਸ਼ਿੰਦਰਪਾਲ ਕੌਰ ਥਾਂਦੇਵਾਲਾ, ਬਲਵੀਰ ਕੌਰ ਮਾਨਸਾ,  ਬਲਜੀਤ ਕੌਰ ਕੁਰਾਲੀ, ਗੁਰਅੰਮ੍ਰਿਤ ਕੌਰ ਲੁਧਿਆਣਾ , ਜਸਵੀਰ ਕੌਰ ਮਰਿੰਡਾ,   ਕੁਲਮੀਤ ਕੌਰ ਬਟਾਲਾ, ਬਲਜੀਤ ਕੌਰ ਪੇਧਨੀ ਅਤੇ ਜਸਵੰਤ ਕੌਰ ਭਿੱਖੀ ਆਦਿ ਆਗੂ ਹਾਜਰ ਸਨ।