• Home
  • ਆਮ ਆਦਮੀ ਪਾਰਟੀ ਨੇ ਸ਼ਾਹਕੋਟ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਸ਼ਾਹਕੋਟ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ- ਅੱਜ ਆਮ ਆਦਮੀ ਪਾਰਟੀ ਪੰਜਾਬ ਦਾ ਸਟੇਟ ਮੀਡੀਆ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨੇ ਉਦਘਾਟਨ ਕਰਨ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕਰ ਕੇ ਰਤਨ ਸਿੰਘ ਕੱਕੜ ਕਲਾਂ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਕਰ ਦਿੱਤਾ। ਦੱਸਣਯੋਗ ਹੈ ਕਿ ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ 28 ਮਈ ਨੂੰ ਚੋਣ ਹੋਣ ਜਾ ਰਿਹਾ ਹੈ ਅਤੇ 31 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ| ਕਾਂਗਰਸ ਪਾਰਟੀ ਨੇ ਜਿੱਥੇ ਹਰਦੇਵ ਸਿੰਘ ਲਾਡੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਉੱਥੇ ਅਕਾਲੀ ਦਲ ਪਹਿਲਾਂ ਹੀ ਮਰਹੂਮ ਅਜੀਤ ਸਿੰਘ ਕੋਹਾੜ ਦੇ ਬੇਟੇ ਨਾਇਬ ਸਿੰਘ ਕੋਹਾੜ ਨੂੰ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ| ਇਹ ਵੀ ਵਰਨਣਯੋਗ ਹੈ ਕਿ ਇਹ ਸੀਟ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਕਾਰਨ ਖ਼ਾਲੀ ਹੋਈ ਹੈ