• Home
  • ਕਰੋੜਾਂ ਦੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਕਰੋੜਾਂ ਦੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਨਵੀਂ ਦਿੱਲੀ- ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਲੱਖਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਰਾਸ਼ਟਰੀ ਗਿਰੋਹ ਦਾ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਪੁਲਿਸ ਤੋਂ ਮਿਲਾ ਜਾਣਕਾਰੀ ਅਨੁਸਾਰ ਇਸ ਗਿਰੋਹ ਕੋਲੋਂ 6.5 ਲੱਖ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ ਮਾਰਕੀਟ ਵਿਚ ਕਰੀਬ 30 ਕਰੋੜ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ 'ਚ 4 ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਪੜਤਾਲ ਜਾਰੀ ਹੈ, ਜਿੰਨਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।