• Home
  • ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਮਾਨਸਾ – ਪੰਜਾਬ ਦਾ ਕਿਸਾਨ ਆਏ ਦਿਨ ਕਰਜ਼ੇ ਦਾ ਬੋਝ ਨਾ ਝੱਲਦਾ ਹੋਇਆ ਆਪਣੀ ਜਾਨ ਦੇ ਰਿਹਾ ਹੈ, ਪਰੰਤੂ ਸਮੇਂ ਦੀਆਂ ਸਰਕਾਰਾਂ ਕੋਈ ਠੋਸ ਕਦਮ ਨਹੀਂ ਚੁੱਕ ਰਹੀ ਤਾਂ ਕਿ ਕਿਸਾਨਾਂ ਦੀਆਂ ਆਤਮ ਹੱਤਿਆ ਨੂੰ ਰੋਕਿਆ ਜਾ ਸਕੇ। ਅੱਜ ਇੱਕ ਹੋਰ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ  ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਪਿੰਡ ਸਮਾਓ ਦਾ ਰਹਿਣ ਵਾਲੇ 24 ਸਾਲਾ ਰਾਜ ਸਿੰਘ ਨਾਮੀ ਉਕਤ ਕਿਸਾਨ ਦੇ ਸਿਰ 'ਤੇ ਲੱਖਾਂ ਦਾ ਕਰਜ਼ਾ ਸੀ। ਉਹ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕੰਬਾਈਨ ਡਰਾਈਵਰ ਵਜੋਂ ਕੰਮ ਕਰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 4 ਸਾਲਾ ਬੱਚੇ ਨੂੰ ਛੱਡ ਗਿਆ।