• Home
  • ਕੈਪਟਨ ਅਮਰਿੰਦਰ ਵਲੋਂ ਪਟਿਆਲਾ ਲਈ ਵਿਸਤ੍ਰਤ ਨਦੀ ਪੁਨਰ ਸੁਰਜੀਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ 

ਕੈਪਟਨ ਅਮਰਿੰਦਰ ਵਲੋਂ ਪਟਿਆਲਾ ਲਈ ਵਿਸਤ੍ਰਤ ਨਦੀ ਪੁਨਰ ਸੁਰਜੀਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ 

ਚੰਡੀਗੜ•, 7 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਲੋਕਾਂ ਨੂੰ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਨੂੰ ਨਹਿਰ ਆਧਾਰਤ ਜਲ ਸਪਲਾਈ ਵੱਲ ਮੋੜਾ ਕੱਟਣ ਵਾਸਤੇ ਸੁਵਿਧਾ ਦੇਣ ਲਈ ਨਦੀ ਪੁਨਰ ਸੁਰਜੀਤੀ ਦਾ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਸੁੰਦਰੀਕਰਨ ਨਾਲ ਸੰਬੰਧਿਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਅਧਿਕਾਰੀਆਂ ਨੂੰ ਆਖਿਆ ਹੈ।
ਅੱਜ ਸ਼ਾਮ ਇੱਥੇ ਆਪਣੇ ਸਰਕਾਰੀ ਨਿਵਾਸ 'ਤੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ 'ਤੇ ਚਿੰਤਾ ਪ੍ਰਗਟ ਕੀਤੀ। ਉਨ•ਾਂ ਨੇ ਕਿਹਾ ਕਿ ਸ਼ਹਿਰ ਦੀ ਜਨਸੰਖਿਆ ਦੀਆਂ  ਭਵਿੱਖੀ ਲੋੜਾਂ ਪੂਰੀਆਂ ਕਰਨ ਲਈ ਵੱਡੀ ਨਦੀ, ਛੋਟੀ ਨਦੀ ਅਤੇ ਜਲ ਕੇਂਦਰਾਂ ਦੇ ਪੁਨਰ ਸੁਰਜੀਤੀ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧ ਵਿੱਚ ਟਾਟਾ ਦੁਆਰਾ ਕੀਤੀ ਪੇਸ਼ਕਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਵੀ ਨਿਰਦੇਸ਼ ਦਿੱਤੇ। ਸਤਹੀ ਪਾਣੀ ਵਿਚ ਸੁਧਾਰ ਦੇ ਇਲਾਵਾ ਇਹ ਪ੍ਰਾਜੈਕਟ ਸ਼ਹਿਰ ਵਿਚ ਵਿਸ਼ਾਲ ਸੀਵਰੇਜ ਮੁਹੱਈਆ ਕਰਵਾਏਗਾ ਅਤੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਕਿਨਾਰਿਆਂ 'ਤੇ ਜ਼ਮੀਨ ਨੂੰ ਵਧੀਆ ਢੰਗ ਨਾਲ ਰੂਪ ਦੇ ਕੇ ਸ਼ਹਿਰ ਨੂੰ ਸੂੰਦਰ ਬਨਾਵੇਗਾ।
ਕੈਪਟਨ ਅਮਰਿੰਦਰ ਨੇ ਸਰਹਿੰਦ ਬਾਈਪਾਸ 'ਤੇ ਇਕ ਨਵਾਂ ਬੱਸ ਸਟੈਂਡ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਪੀ.ਆਈ.ਡੀ.ਬੀ. ਨੂੰ ਵੀ ਨਿਰਦੇਸ਼ ਦਿੱਤੇ ਹਨ। ਪਟਿਆਲਾ-ਸਰਹਿੰਦ ਚਾਰ ਮਾਰਗੀ ਸੜਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਨਾਉਣ ਵਾਸਤੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।
ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਵਾਤਾਵਰਣ ਨੂੰ ਵਧੀਆ ਬਨਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਈ-ਰਿਕਸ਼ਾ ਨੈਟਵਰਕ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਸ ਨਾਲ ਸ਼ਹਿਰ ਦੇ ਅੰਦਰ ਪ੍ਰਭਾਵਸ਼ਾਲੀ ਸੰਪਰਕ ਬਨਾਉਣ ਲਈ ਆਖਿਆ।
ਕਿਲ•ਾ ਮੁਬਾਰਕ ਦੇ ਆਲੇ ਦੁਆਲੇ ਵਿਰਾਸਤੀ ਸਟ੍ਰੀਟ ਦੇ ਵਿਕਾਸ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਇਸ ਦੀ ਮੂਲ ਦਿੱਖ ਦੀ ਸਾਂਭ ਸੰਭਾਲ ਨੂੰ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਉਨ•ਾਂ ਨੇ ਇਕ ਮਾਹਿਰ ਸਲਾਹਕਾਰ ਆਰਕੀਟੈਕਟ ਦੀਆਂ ਸੇਵਾਵਾਂ ਲੈਣ ਲਈ ਵੀ ਆਖਿਆ। ਡੇਅਰੀਆਂ ਨੂੰ ਅਬਲੋਹ ਕੰਪਲੈਕਸ ਵਿੱਚ ਤਬਦੀਲ ਕਰਨ ਦੇ ਮੁੱਦੇ ਦਾ ਜ਼ਾਇਜਾ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਨਾ ਕਿਸੇ ਅੜਚਨ ਤੋਂ ਇਹ ਪ੍ਰਕ੍ਰਿਆ ਨੂੰ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ ਕਮਿਸ਼ਨਰ ਮਿਉਂਸੀਪਲ ਕਾਰਪੋਰੇਸ਼ਨ ਪਟਿਆਲਾ ਨੇ ਦੱਸਿਆ ਕਿ 12 ਕਿਲੋਮੀਟਰ ਤੋਂ ਵੱਧ ਮੁੱਖ ਸੀਵਰ ਲਾਈਨਾਂ ਨੂੰ ਗਾਰ ਤੋਂ ਮੁਕਤ ਕਰਾ ਦਿੱਤੀ ਹੈ ਜਿਸਦੇ ਨਾਲ 25 ਹਜ਼ਾਰ ਪਰਿਵਾਰਾਂ ਨੂੰ ਫਾਇਦਾ ਹੋਇਆ ਹੈ। ਪਟਿਆਲਾ ਦੇ ਇਨ•ਾਂ 70 ਮਹਲਿਆਂ/ਕਲੋਨੀਆਂ ਵਿੱਚ 1.25 ਲੱਖ ਦੀ ਆਬਾਦੀ ਹੈ।
ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ. ਵੇਣੂ ਪ੍ਰਸਾਦ ਨੇ ਬੈਠਕ ਵਿੱਚ ਦੱਸਿਆ ਕਿ ਨਗਰ ਨਿਗਮ ਦੀਆਂ ਸੀਮਾਵਾਂ ਦੇ ਅੰਦਰ 21,000 ਤੋਂ ਵੱਧ ਐਲ ਈ ਡੀ ਲਾਈਟਾਂ ਪਹਿਲਾਂ ਹੀ ਸਥਾਪਿਤ ਕੀਤੀਆਂ ਗਈਆਂ ਹਨ ਜਦਕਿ ਬਾਕੀ 7,000 ਨੂੰ ਛੇਤੀ ਹੀ ਲਾ ਦਿੱਤੀਆ ਜਾਣਗੀਆਂ।
ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਪਰਨੀਤ ਕੌਰ, ਸਿਹਤ ਮੰਤਰੀ ਬ੍ਰਹਮ ਮੋਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਸਮਾਣਾ ਰਾਜਿੰਦਰ ਸਿੰਘ, ਵਧੀਕ ਮੁੱਖ ਸਕੱਤਰ ਮਕਾਨ ਉਸਾਰੀ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ਼੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸੰਜੇ ਕੁਮਾਰ, ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ ਸਿੰਘ, ਪ੍ਰਮੁੱਖ ਸਕੱਤਰ ਪੀ ਡਬਲਿਊ ਡੀ ਹੁਸਨ ਲਾਲ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਸ਼ਾਮਲ ਸਨ।