• Home
  • ਕੈਪਟਨ ਸਰਕਾਰ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ 296 ਮਾਮਲਿਆਂ ‘ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ

ਕੈਪਟਨ ਸਰਕਾਰ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ 296 ਮਾਮਲਿਆਂ ‘ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ

ਚੰਡੀਗੜ•, 25 ਅਪ੍ਰੈਲ:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਂਦੇ ਹੋਏ ਖੁਦਕੁਸ਼ੀ ਦੇ 296 ਕੇਸਾਂ ਲਈ 835 ਲੱਖ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
2015 ਵਿੱਚ ਸਕੀਮ ਲਾਗੂ ਹੋਣ ਤੋਂ ਹੁਣ ਤੱਕ ਇਹਨਾਂ ਕੇਸਾਂ ਵਿਚ ਪੀੜਤ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਇਹ ਸਭ ਤੋਂ ਵੱਡੀ ਰਾਸ਼ੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤੀ ਰਾਹਤ ਦੀ ਮਨਜੂਰੀ ਦੇਣ ਲਈ ਸੂਬਾ ਪੱਧਰੀ ਕਮੇਟੀ (ਐਸ.ਐਲ.ਸੀ.) ਦੀ ਸਥਾਪਨਾ ਕੀਤੀ ਗਈ ਸੀ ਜਿਸ ਦੀ ਅਪ੍ਰੈਲ ਵਿਚ ਹੋਈ ਸਥਾਪਨਾ ਤੋਂ ਬਾਅਦ ਉਸ ਦੀਆਂ ਹੁਣ ਤੱਕ 9 ਮੀਟਿੰਗਾਂ ਹੋ ਚੁੱਕੀਆਂ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਪੱਧਰੀ ਕਮੇਟੀ ਨੂੰ ਅਜਿਹੇ ਪੁਰਾਣੇ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਦਿੱਤੀ ਗਈ ਹੈ ਤਾਂ ਜੋ ਪੀੜਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰ, ਜੋ ਕਿ ਜ਼ਿਲ•ਾ ਪੱਧਰੀ ਕਮੇਟੀਆਂ ਦੇ ਮੁਖੀ ਵੀ ਹਨ, ਨੂੰ ਉਨ•ਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਕੇਸਾਂ ਦੀ ਮਾਸਕ ਆਧਾਰ 'ਤੇ ਜਾਂਚ ਕਰਨ ਅਤੇ ਇਹਨਾਂ ਕੇਸਾਂ ਨੂੰ ਹਰ ਮਹੀਨੇ ਦੀ 10 ਤਾਰੀਖ ਤੱਕ ਸੂਬਾ ਪੱਧਰੀ ਕਮੇਟੀ ਕੋਲ ਮਨਜੂਰੀ ਲੈਣ ਸਬੰਧੀ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਸੂਬਾ ਪੱਧਰੀ ਕਮੇਟੀ ਵੱਲੋਂ ਸਾਲ 2013  ਤੋਂ 2016 ਤੱਕ 199 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਿਹਨਾਂ ਵਿੱਚ 2013 ਦੇ 11, 2014 ਦੇ 31, 2015 ਦੇ 29, 2016 ਦੇ 128 ਅਤੇ 2017 ਦੇ 80 ਕੇਸ ਸ਼ਾਮਲ ਹਨ।
ਇਹਨਾਂ ਕੇਸਾਂ ਵਿੱਚ ਸੰਗਰੂਰ ਦੇ 80, ਮਾਨਸਾ ਦੇ 58, ਬਰਨਾਲਾ ਦੇ 44, ਬਠਿੰਡਾ ਦੇ 24, ਤਰਨਤਾਰਨ ਦੇ 13,ਅੰਮ੍ਰਿਤਸਰ ਦੇ 9, ਫ਼ਰੀਦਕੋਟ ਅਤੇ ਫਤਹਿਗੜ• ਸਾਹਿਬ ਦੇ 7-7, ਫਾਜ਼ਿਲਕਾ ਦੇ 6, ਸ੍ਰੀ ਮੁਕਤਸਰ ਸਾਹਿਬ ਦੇ 8, ਫ਼ਿਰੋਜ਼ਪੁਰ ਦੇ 4 ਅਤੇ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਦੇ 1-1, ਲੁਧਿਆਣਾ ਦੇ 11, ਪਟਿਆਲਾ ਦੇ 2 ਅਤੇ ਰੂਪਨਗਰ ਦੇ 3 ਕੇਸ ਸ਼ਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪੂਰਨ ਰੂਪ ਵਿੱਚ ਪਾਲਣਾ ਕੀਤਾ ਜਾ ਰਹੀ ਹੈ ਅਤੇ ਪੀੜਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਨੂੰ ਯਕੀਨੀ ਬਣਾਉਣ ਲਈ ਜ਼ਿਲ•ਾ ਤੇ ਸੂਬਾ ਪੱਧਰ 'ਤੇ ਮਾਸਕ ਮੀਟਿੰਗ ਵੀ ਕੀਤੀ ਜਾ ਰਹੀ ਹੈ।
ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਸਰਕਾਰ ਵੱਲੋਂ  ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਪਹਿਲਾਂ ਹੀ ਕਰਜ਼ਾ ਰਾਹਤ ਸਕੀਮ ਲਾਂਚ ਕਰ ਦਿੱਤੀ ਗਈ ਹੈ। ਅਗਲੇ ਪੜਾਵਾਂ ਵਿੱਚ ਖੇਤ ਮਜ਼ਦੂਰਾਂ ਲਈ ਵੀ ਅਜਿਹੀ ਰਾਹਤ ਸਕੀਮ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਨਿਰਾਸ਼ ਹੋ ਕੇ ਖੁਦਕੁਸ਼ੀ ਨਾ ਕਰਨ ਦੀ ਅਪੀਲ ਵੀ ਕੀਤੀ।