• Home
  • ਕੌਮਾਂਤਰੀ ਯੋਗ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਮੋਹਾਲੀ ਵਿਖੇ ਹੋਵੇਗਾ

ਕੌਮਾਂਤਰੀ ਯੋਗ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਮੋਹਾਲੀ ਵਿਖੇ ਹੋਵੇਗਾ

ਚੰਡੀਗੜ•, 19 ਜੂਨ:(ਖ਼ਬਰ ਵਾਲੇ ਬਿਊਰੋ •)
21 ਜੂਨ ਨੂੰ ਮਨਾਏ ਜਾ ਰਹੇ ਚੌਥੇ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਮੋਹਾਲੀ ਦੇ ਸੈਕਟਰ 78 ਵਿਚਲੇ ਸਪੋਰਟਸ ਕੰਪਲੈਕਸ ਵਿਖੇ ਸਵੇਰੇ 7:00 ਤੋਂ 8:00 ਵਜੇ ਤੱਕ ਕਰਵਾਇਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਪ੍ਰੋਟੋਕਾਲ ਅਨੁਸਾਰ ਪੰਜਾਬ ਵਿੱਚ ਜ਼ਿਲ•ਾ ਅਤੇ ਰਾਜ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਰਾਜ ਵੱਲੋਂ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ਼ ਯੋਗਾ, ਆਯੂਸ਼ ਮੰਤਰਾਲਾ ਨਵੀ ਦਿੱਲੀ ਦੇ ਸਹਿਯੋਗ ਨਾਲ ਮੈਡੀਕਲ ਅਫ਼ਸਰਾਂ/ਡਿਸਪੈਂਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ।  
ਉਨ•ਾਂ ਦੱਸਿਆ ਕਿ ਇਨ•ਾਂ ਟ੍ਰੇਨਰਾਂ ਵੱਲੋਂ ਰਾਜ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਜੇਲਾਂ, ਪੰਜਾਬ ਆਰਮਡ ਪੁਲਿਸ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਵਿਖੇ ਲਗਭਗ ਦੋ ਮਹੀਨਿਆਂ ਤੋਂ ਟ੍ਰੇਨਿੰਗ ਵਰਕਸ਼ਾਪ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਕੌਮਾਂਤਰੀ ਯੋਗ ਦਿਵਸ ਦੇ ਅਸਲ ਮੰਤਵ ਦਾ ਟੀਚਾ ਪੂਰਾ ਕੀਤਾ ਜਾ ਸਕੇ।