• Home
  • ਖਹਿਰੇ ਦੇ ਰਾਣਾ ਗੁਰਜੀਤ ਦੀ ਫੈਕਟਰੀ ਚ ਜਬਰੀ ਦਾਖ਼ਲ ਹੋਣ ਤੇ ਮੁੱਖ ਮੰਤਰੀ ਨੇ ਨੋਟਿਸ ਲਿਆ, ਕਿਹਾ ਕਿਸੇ ਨੂੰ ਕਾਨੂੰਨ ਆਪਣੇ ਹੱਥ ਚ ਨਹੀਂ ਲੈਣ ਦਿੱਤਾ ਜਾਵੇਗਾ

ਖਹਿਰੇ ਦੇ ਰਾਣਾ ਗੁਰਜੀਤ ਦੀ ਫੈਕਟਰੀ ਚ ਜਬਰੀ ਦਾਖ਼ਲ ਹੋਣ ਤੇ ਮੁੱਖ ਮੰਤਰੀ ਨੇ ਨੋਟਿਸ ਲਿਆ, ਕਿਹਾ ਕਿਸੇ ਨੂੰ ਕਾਨੂੰਨ ਆਪਣੇ ਹੱਥ ਚ ਨਹੀਂ ਲੈਣ ਦਿੱਤਾ ਜਾਵੇਗਾ

ਚੰਡੀਗੜ•, 27 ਮਈ (ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਬਟਾਲਾ ਵਿੱਚ ਰਾਣਾ ਗੁਰਜੀਤ ਸਿੰਘ ਦੀ ਫੈਕਟਰੀ 'ਚ ਜਬਰੀ ਦਾਖ਼ਲ ਹੋਣ ਦਾ ਯਤਨ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਚਿਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੇ ਲੀਡਰ ਵੱਲੋਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਕਿਸੇ ਵੀ ਕੋਸ਼ਿਸ਼ ਕਰਨ 'ਤੇ ਉਸ ਨਾਲ ਕਾਨੂੰਨ    ਤਹਿਤ ਨਜਿੱਠਿਆ ਜਾਵੇਗਾ।
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ 'ਤੇ ਵਰ•ਦਿਆਂ ਕਿਹਾ ਕਿ ਭਲਕੇ ਹੋਣ ਜਾ ਰਹੀ ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਆਪ ਆਗੂ ਮੀਡੀਆ ਅਤੇ ਲੋਕਾਂ ਦਾ ਧਿਆਨ ਖਿੱਚਣ ਲਈ ਨੀਚ ਪੱਧਰ ਦੀ ਸਿਆਸਤ ਖੇਡ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਤੇ ਮੁਲਕ ਦੇ ਬਾਕੀ ਹਿੱਸਿਆਂ 'ਚ ਆਮ ਆਦਮੀ ਪਾਰਟੀ ਨੂੰ ਲਗਾਤਾਰ ਮਿਲੀ ਨਾਮੋਸ਼ੀ ਭਰੀ ਹਾਰ ਤੋਂ ਵੀ ਆਪ ਨੇਤਾਵਾਂ ਤੋਂ ਕੋਈ ਸਬਕ ਨਹੀਂ ਸਿੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਖਹਿਰਾ ਨੇ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਜਿਸ ਨਾਲ ਹਿੰਸਾ ਭੜਕ ਸਕਦੀ ਸੀ। ਉਨ•ਾਂ ਕਿਹਾ ਕਿ ਨਾ ਹੀ ਸੂਬਾ ਪੁਲੀਸ ਤੇ ਨਾ ਹੀ ਉਨ•ਾਂ ਦੀ ਸਰਕਾਰ ਕਿਸੇ ਵੀ ਵਿਅਕਤੀ ਨੂੰ ਆਪਣੇ ਸੌੜੇ ਸਿਆਸੀ ਹਿੱਤ ਪੂਰਨ ਦੀ ਖਾਤਰ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਵਰਕਰ ਤੇ ਸਟਾਫ ਵੱਲੋਂ ਜੁਆਬੀ ਕਾਰਵਾਈ ਕਰਨ ਨਾਲ ਗੰਭੀਰ ਸਥਿਤੀ ਪੈਦਾ ਹੋਣ ਦੀ ਚਿਤਾਵਨੀ ਦਿੱਤੇ ਜਾਣ ਦੇ ਬਾਵਜੂਦ ਖਹਿਰਾ ਫੈਕਟਰੀ ਨੇ ਫੈਕਟਰੀ ਵੱਲ ਜਾਣ ਤੋਂ ਗੁਰੇਜ਼ ਨਹੀਂ ਕੀਤਾ। ਉਨ•ਾਂ ਕਿਹਾ ਕਿ ਸ਼ਾਹਕੋਟ ਚੋਣ ਤੋਂ ਪਹਿਲਾਂ ਲੋਕਾਂ ਦਾ ਧਿਆਨ ਖਿੱਚਣ ਲਈ ਆਪ ਲੀਡਰ ਨੇ ਅਜਿਹੀ ਘਟੀਆ ਕੋਸ਼ਿਸ਼ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਖਹਿਰਾ ਨੇ ਆਪਣੀ ਇਸ ਸ਼ਰਮਨਾਕ ਕਾਰਵਾਈ ਨਾਲ ਗੈਰ-ਜ਼ਿੰਮੇਵਾਰਾਨਾ ਵਿਵਹਾਰ ਕੀਤਾ। ਉਨ•ਾਂ ਕਿਹਾ ਕਿ ਵਿਰੋਧੀ ਧਿਰ ਦਾ ਨੇਤਾ ਹੋਣ ਕਰਕੇ ਕਾਨੂੰਨ ਤੋੜਨ ਦੀ ਬਜਾਏ ਕਾਨੂੰਨ ਦੀ ਪਾਲਣਾ ਕਰਨਾ ਉਸ ਦੀ ਜ਼ਿੰਮੇਵਾਰੀ ਬਣਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਬਦਅਮਨੀ ਦੇ ਸੱਭਿਆਚਾਰ ਨੂੰ ਉਤਸ਼ਾਹਤ ਕੀਤਾ ਹੈ ਅਤੇ ਇਸ ਪਾਰਟੀ ਦਾ ਹਰੇਕ ਲੀਡਰ ਵੀ ਇਸੇ ਰਾਹ 'ਤੇ ਤੁਰਿਆ ਹੋਇਆ ਹੈ ਅਤੇ ਉਹ ਇਸ ਗੱਲ ਨੂੰ ਮੰਨਣ ਤੋਂ ਇਨਕਾਰੀ ਹਨ ਕਿ ਅਜਿਹੀਆਂ ਕਾਰਵਾਈਆਂ ਉਨ•ਾਂ 'ਤੇ ਭਾਰੂ ਪਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਸੂਬੇ ਵਿੱਚ ਹਰ ਕੀਮਤ 'ਤੇ ਅਮਨ-ਕਾਨੂੰਨ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਦੀ ਸ਼ਾਂਤੀ ਵਿੱਚ ਕਿਸੇ ਨੂੰ ਵੀ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।