• Home
  • ਗਿਆਨ ਜੋਤੀ ਗਰੁੱਪ ਵਿਚ ਨੈਸ਼ਨਲ ਟੈਕਨੌਲੋਜੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਰਕਸ਼ਾਪ ਦਾ ਆਯੋਜਨ,

ਗਿਆਨ ਜੋਤੀ ਗਰੁੱਪ ਵਿਚ ਨੈਸ਼ਨਲ ਟੈਕਨੌਲੋਜੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਰਕਸ਼ਾਪ ਦਾ ਆਯੋਜਨ,

ਮੁਹਾਲੀ, 11 ਮਈ
ਗਿਆਨ ਜੋਤੀ ਗਰੁੱਪ ਆਫ਼ ਇਨਸੀਚਿਊਟਸ ਵਿਖੇ ਨੈਸ਼ਨਲ ਟੈਕਨੋਲਜ਼ੀ ਦਿਵਸ ਮੌਕੇ ਵਿਦਿਆਰਥੀਆਂ ਲਈ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕੰਪਿਊਟਰ,ਮਕੈਨੀਕਲ, ਸਿਵਲ ਵਿਭਾਗ ਦੇ ਵਿਦਿਆਰਥੀਆਂ ਦਰਮਿਆਨ ਟੈਕਨੌਲੋਜੀ ਨਾਲ ਸਬੰਧਿਤ ਮੁਕਾਬਲੇ ਕਰਵਾਏ ਗਏ।  ਵਰਕਸ਼ਾਪ ਦੌਰਾਨ ਇਨ•ਾਂ ਸਟਰੀਮ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਆਪਣੇ ਅਧਿਆਪਕਾਂ ਤੋਂ ਅਹਿਮ ਜਾਣਕਾਰੀ ਹਾਸਿਲ ਕੀਤੀ ਬਲਕਿ ਤਕਨੀਕਾਂ ਨਾਲ ਸਬੰਧਿਤ ਕਈ ਅਹਿਮ ਪਹਿਲੂਆਂ ਨੂੰ ਵੀ ਸਮਝਿਆ। ਇਸ ਮੌਕੇ ਤੇ ਦੇਸ਼ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਵਿਗਿਆਨਿਕਾਂ, ਇੰਜ਼ੀਨਿਅਰਾਂ ਅਤੇ ਡਾਕਟਰਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਆਸ ਪਾਸ ਦੇ ਪਿੰਡਾਂ ਦੇ ਸਕੂਲਾਂ ਦੇ ਬੱਚਿਆਂ ਨੂੰ ਗਿਆਨ ਜੋਤੀ ਗਰੁੱਪ ਵਿਚ ਬੁਲਾ ਵਿਦਿਆਰਥੀਆਂ ਵੱਲੋਂ ਬਣਾਏ ਪ੍ਰੋਜੈਕਟਾਂ ਦੀ ਨੁਮਾਇਸ਼ ਵੀ ਲਗਾਈ ਗਈ।
ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐਸ ਬੇਦੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬੇਸ਼ੱਕ ਵਿਸ਼ਵ ਪੱਧਰ ਤੇ ਟੈਕਨੌਲੋਜੀ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਆਈਆ ਹਨ ਪਰ ਇਨ•ਾਂ ਦੀ ਵਰਤੋਂ ਮਨੁੱਖਤਾ ਦੀ ਸੇਵਾ ਲਈ ਹੋਣੀ ਚਾਹੀਦੀ ਹੈ। ਉਨ•ਾਂ ਆਪਣੇ ਵਿਦਿਆਰਥੀਆਂ ਨੂੰ ਟੈਕਨੋਲਜ਼ੀ ਦੀ ਵਰਤੋਂ ਚੰਗੇ ਸਮਾਜ ਦੀ ਸਿਰਜਣਾ ਅਤੇ ਦੇਸ਼ ਦੀ ਤਰੱਕੀ ਲਈ ਵਰਤਣ ਦੀ ਪ੍ਰੇਰਨਾ ਦਿੰਦੇ ਹੋਏ ਇਕ ਚੰਗਾ ਨਾਗਰਿਕ ਬਣਨ ਦੀ ਪ੍ਰੇਰਨਾ ਦਿਤੀ। ਇਸ ਦੇ ਨਾਲ ਹੀ ਉਨ•ਾਂ ਵਿਦਿਆਰਥੀਆਂ ਨੂੰ ਮਿਹਨਤ ਨਾਲ ਸਮੇਂ ਦੇ ਹਾਣੀ ਬਣਦੇ ਹੋਏ ਨਵੀਆਂ ਨਵੀਆਂ ਤਕਨੀਕਾਂ ਸਿੱਖਣ ਦੀ ਪ੍ਰੇਰਨਾ ਦਿਤੀ।