• Home
  • ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਜਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਜਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ

ਚੰਡੀਗੜ-(ਖਬਰ ਵਾਲੇ ਬਿਊਰੋ)– ਹਰਿਆਣਾ ਵਿਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜਰ, ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਜਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਗੁਰੂਗ੍ਰਾਮ ਜਿਲਾ ਦੇ ਸਾਰੇ ਸਰਕਾਰੀ ਸਕੂਲ 25 ਮਈ  ਤੋਂ ਸਵੇਰੇ 8 ਵਜੇ ਤੋਂ ਲੈ ਕੇ ਦੁਪਿਹਰ 1.30 ਵਜੇ ਤਕ ਲਗਾਏ ਜਾਣਗੇ। ਇਹ ਆਦੇਸ਼ 25 ਮਈ ਤੋਂ ਲਾਗੂ ਹੋ ਕੇ ਗਰਮੀ ਦੀਆਂ ਛੁੱਟੀਆਂ ਸ਼ੁਰੂ ਹੋਣ ਤਕ ਪੂਰੇ ਗੁਰੂਗ੍ਰਾਮ ਜਿਲੇ ਵਿਚ ਲਾਗੂ ਰਹਿਣਗੇ।