• Home
  • ਘੱਟ ਗਿਣਤੀ ਵਾਲੇ ਸੀਨੀ:ਸੈ: ਸਕੂਲਾਂ ਨੂੰ ਹਾਈ ਸਕੂਲ ਬਣਾਉਣ ਦੇ ਹੁਕਮ

ਘੱਟ ਗਿਣਤੀ ਵਾਲੇ ਸੀਨੀ:ਸੈ: ਸਕੂਲਾਂ ਨੂੰ ਹਾਈ ਸਕੂਲ ਬਣਾਉਣ ਦੇ ਹੁਕਮ

ਚੰਡੀਗੜ੍ਹ 21ਮਈ (ਖ਼ਬਰ ਵਾਲੇ ਬਿਊਰੋ )
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਸਿੱਖਿਆ ਸਕੂਲ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਅੱਜ ਇੱਕ ਪੱਤਰ ਜਾਰੀ ਕਰਕੇ ਲਿਖਿਆ ਗਿਆ ਹੈ ਕਿ ਉਹ ਆਪਣੇ ਅਧੀਨ ਆਉਂਦੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਰਿਪੋਰਟ ਭੇਜਣ ।ਜਿਨ੍ਹਾਂ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੰਦਰਾਂ ਵਿਦਿਆਰਥੀਆਂ ਤੋਂ ਘੱਟ ਵਿਦਿਆਰਥੀ ਪੜ੍ਹਦੇ ਹਨ ।
ਇਸ ਪੱਤਰ ਵਿੱਚ ਇਹ ਸਾਫ ਲਿਖਿਆ ਗਿਆ ਹੈ ਕਿ ਜਿਹੜੇ ਸੀਨੀਅਰ ਸੈਕੰਡਰੀ ਸਕੂਲਾਂ ਚ ਉਪਰੋਕਤ ਗਿਣਤੀ ਨਾਲੋਂ ਵਿਦਿਆਰਥੀਆਂ ਦੀ ਗਿਣਤੀ ਘੱਟ ਹੈ ਤਾਂ ਉਨ੍ਹਾਂ ਸਕੂਲਾਂ ਨੂੰ ਹਾਈ ਸਕੂਲਾਂ ਦਾ ਦਰਜਾ ਦਿੱਤਾ ਜਾਵੇ ।