• Home
  • ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ‘ਤੇ ਪਾਬੰਦੀ

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ‘ਤੇ ਪਾਬੰਦੀ

ਚੰਡੀਗੜ - (ਖਬਰ ਵਾਲੇ ਬਿਊਰੋ)ਚੋਣ ਕਮਿਸ਼ਨ ਨੇ 26 ਮਈ 2018 ਤੋਂ 28 ਮਈ 2018 ਤੱਕ ਪੰਜਾਬ ਸਮੇਤ ਵਿਧਾਨ ਸਭਾ ਚੋਣਾਂ ਵਾਲੇ ਪੰਜ ਰਾਜਾਂ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ ਵਿਧਾਨ  ਸਭਾ ਹਲਕਾ ਸ਼ਾਹਕੋਟ ਜ਼ਿਮਨੀ ਚੋਣ ਦੌਰਾਨ ਵੀ ਲਾਗੂ ਰਹੇਗੀ। ਚੋਣ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 26 ਮਈ 2018 ਸ਼ਾਮ 6:30 ਵਜੇਂ ਤੋਂ 28 ਮਈ 2018 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।