• Home
  • ਟ੍ਰੇਨ ਦੀ ਲਪੇਟ ‘ਚ ਆਉਣ ਨੌਜਵਾਨ ਦੀ ਮੌਤ

ਟ੍ਰੇਨ ਦੀ ਲਪੇਟ ‘ਚ ਆਉਣ ਨੌਜਵਾਨ ਦੀ ਮੌਤ

ਫਗਵਾੜਾ- ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਉਤੇ ਮ੍ਰਿਤਕ ਨੌਜਵਾਨ ਸ਼ਾਨ-ਏ-ਪੰਜਾਬ ਟ੍ਰੇਨ ਦੀ ਲਪੇਟ ਵਿਚ ਆ ਗਿਆ ਜਿਸਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮੁਹੰਮਦ ਜਮਾਲ ਪੁੱਤਰ ਮੁਹੰਮਦ ਸ਼ਰੀਫ ਵਾਸੀ ਬਿਹਾਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਪੋਸਟਮਾਰਟਮ ਸਬੰਧੀ ਸਿਵਲ ਹਸਪਤਾਲ ਭੇਜ ਦਿੱਤੀ ਹੈ।