• Home
  • ਡੀ.ਪੀ.ਆਈ. ਵੱਲੋਂ ਆਪਣੇ ਪੱਧਰ ‘ਤੇ ਕੀਤੀਆਂ ਬਦਲੀਆਂ ਸਿੱਖਿਆ ਮੰਤਰੀ ਵੱਲੋਂ ਰੱਦ

ਡੀ.ਪੀ.ਆਈ. ਵੱਲੋਂ ਆਪਣੇ ਪੱਧਰ ‘ਤੇ ਕੀਤੀਆਂ ਬਦਲੀਆਂ ਸਿੱਖਿਆ ਮੰਤਰੀ ਵੱਲੋਂ ਰੱਦ

ਚੰਡੀਗੜ੍ਹ, 26 ਮਈ:( ਖ਼ਬਰ ਵਾਲੇ ਬਿਊਰੋ )
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਡੀ.ਪੀ.ਆਈ. ਵਲੋਂ ਆਪਣੇ ਪੱਧਰ ਤੇ ਹੀ ਕੀਤੀਆਂ ਗਈਆਂ ਬਦਲੀਆਂ ਨੂੰ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ  ਨੇ ਅੱਜ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਉਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਸਿੱਖਿਆ ਵਿਭਾਗ ਵਿੱਚ ਕਈ ਬਦਲੀਆਂ ਡੀ.ਪੀ.ਆਈ.  ਵੱਲੋਂ ਆਪਣੇ ਪੱਧਰ ਤੇ ਹੀ ਕੀਤੀਆਂ ਜਾ ਰਹੀਆਂ ਹਨ ਜਦਕਿ ਇਸ ਸਬੰਧੀ ਨਿਯਮਾਂ ਨੂੰ ਬਿਲਕੁਲ ਹੀ ਅੱਖੋਂ ਪ੍ਰੋਖ ਕੀਤਾ ਜਾ ਰਿਹਾ ਸੀ ।
ਉਨ੍ਹਾਂ ਕਿਹਾ ਕਿ  ਸਿੱਖਿਆ ਵਿਭਾਗ ਵਿੱਚ ਕਿਸੇ ਨੂੰ ਵੀ ਮਨਮਾਨੀ ਕਰਨ ਦਾ ਹੱਕ ਨਹੀਂ ਦਿੱਤਾ ਗਿਆ ਹੈ ਅਤੇ ਜੋ ਵੀ ਬਦਲੀਆਂ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਪ੍ਰਸ਼ਾਸਨਿਕ ਕੰਮ ਹੈ ਉਹ ਨਿਯਮਾਂ ਅਨੁਸਾਰ ਹੀ ਹੋਵੇਗਾ।
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਸ੍ਰੀ ਉਮ ਪ੍ਰਕਾਸ਼ ਸੋਨੀ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਰਿਪੋਰਟ ਤਿਆਰ ਕਰਨ ਦੇ ਵੀ ਹੁਕਮ ਦਿੱਤੇ ਹਨ।