ਤਹਿਸੀਲਦਾਰਾਂ ਦੀ ਪੰਜਾਬ ਚ ਹੋਈ ਹੜਤਾਲ ਖਤਮ -ਸ਼ਨੀਵਾਰ ਨੂੰ ਕਰਨਗੇ ਦਫ਼ਤਰੀ ਕੰਮ
ਚੰਡੀਗੜ੍ਹ (ਖਬਰ ਵਾਲੇ ਬਿਊਰੋ )ਵਿਜੀਲੈਂਸ ਵਿਭਾਗ ਵੱਲੋਂ ਪੰਚਾਇਤੀ ਜ਼ਮੀਨ ਦੀ ਰਜਿਸਟਰੀ ਕਰਨ ਤੇ ਹੋਏ ਘਪਲੇ ਕਾਰਨ ਗ੍ਰਿਫਤਾਰ ਕੀਤੇ ਗਏ ਬੱਸੀ ਪਠਾਣਾਂ ਦੇ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਦੀ ਗ੍ਰਿਫ਼ਤਾਰੀ ਵਿਰੁੱਧ ਪੰਜਾਬ ਭਰ ਦੇ ਤਹਿਸੀਲਦਾਰਾਂ ਅਤੇ ਸਰਕਾਰ ਵਿਰੁੱਧ ਰੋਸ ਵਜੋਂ ਪਿਛਲੇ ਦੋ ਦਿਨ ਤੋਂ ਪੰਜਾਬ ਭਰ ਚ ਹੜਤਾਲ ਕੀਤੀ ਗਈ ਸੀ ਜੋ ਕਿ ਅੱਜ ਸਰਕਾਰ ਦੇ ਵੱਡੇ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਖ਼ਤਮ ਹੋ ਗਈ ਹੈ ।
ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਸਰਕਾਰ ਦੇ ਵੱਡੇ ਅਧਿਕਾਰੀਆਂ ਨਾਲ ਤਹਿਸੀਲਦਾਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਦੀ ਅਗਵਾਈ ਵਿੱਚ ਮੀਟਿੰਗ ਹੋਈ ਜਿਸ ਵਿੱਚ ਸਰਕਾਰ ਵੱਲੋਂ ਕੀ ਸਮਝੌਤਾ ਹੋਇਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪਰ ਸਰਕਾਰੀ ਬੁਲਾਰੇ ਅਨੁਸਾਰ ਤਸੀਲਦਾਰਾ ਨੇ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਕੱਲ੍ਹ ਉਹ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਵੀ ਦਫ਼ਤਰੀ ਕੰਮਕਾਜ ਦੇਖਣਗੇ ।