• Home
  • ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਮਜੀਠਾ- ਪੰਜਾਬ ਵਿਚ ਦਿਨ ਪ੍ਰਤੀ ਦਿਨ ਵਧਦੇ ਕ੍ਰਾਈਮ ਨੂੰ ਦੇਖ ਪੰਜਾਬ ਦੀ ਜਨਤਾ ਵਿਚ ਕਾਫ਼ੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਤਰਾਂ ਹੀ ਕਸਬਾ ਮਜੀਠਾ 'ਚ ਰਵਿੰਦਰ ਸਿੰਘ ਨਾਮਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਵਿੰਦਰ ਦਾਣਾ ਮੰਡੀ ਮਜੀਠਾ ਵਿਖੇ ਪੱਲੇਦਾਰੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਸ ਨੂੰ ਕਿਸੇ ਨੇ ਫ਼ੋਨ ਕਰ ਕੇ ਘਰੋਂ ਬਾਹਰ ਬੁਲਾਇਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਅਤੇ ਹਸਪਤਾਲ 'ਚ ਦਾਖ਼ਲ ਕਰਵਾਉਣ ਉਪਰੰਤ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਉੱਧਰ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।