• Home
  • ਬਾਬਾ ਵਡਭਾਗ ਦੇ ਦਰਸ਼ਨ ਲਈ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, 6 ਦੀ ਮੌਤ 9 ਗੰਭੀਰ

ਬਾਬਾ ਵਡਭਾਗ ਦੇ ਦਰਸ਼ਨ ਲਈ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, 6 ਦੀ ਮੌਤ 9 ਗੰਭੀਰ

ਸ਼ਿਮਲਾ- ਇਨੋਵਾ ਗੱਡੀ ਵਿਚ ਸਵਾਰ ਹੋ ਕੇ ਬਾਬਾ ਵਡਭਾਗ ਦੇ ਦਰਸ਼ਨਾਂ ਲਈ ਹਿਮਾਚਲ ਪ੍ਰਦੇਸ਼ ਗਏ ਪੰਜਾਬ ਦੇ ਸ਼ਰਧਾਲੂਆਂ ਨਾਲ ਅੱਜ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਉਪਮੰਡਲ  ਅੰਬ ਦੇ ਤਹਿਤ ਬਾਬਾ ਵਡਭਾਗ ਸਿੰਘ ਰੋਡ ‘ਤੇ ਸ਼ਰਧਾਲੂਆਂ ਦੀ ਗੱਡੀ ਬੇਕਾਬੂ ਹੋ ਕੇ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਜਦੋਂ ਕਿ 9 ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀ ਅੰਬ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਸ਼ਰਧਾਲੂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਅਤੇ ਪ੍ਰਸ਼ਾਸਨ ਰਾਹਤ ਕੰਮਾਂ ‘ਚ ਜੁਟਿਆ ਹੋਇਆ ਹੈ।