• Home
  • ਦਿਆਲ ਸਿੰਘ ਕੋਲਿਆਂਵਾਲੀ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਨਾ ਕਰਨ ਦੇ ਦੋਸ਼ ਹੇਠ ਬੈਂਕ ਮੈਨੇਜਰ ਮੁਅੱਤਲ

ਦਿਆਲ ਸਿੰਘ ਕੋਲਿਆਂਵਾਲੀ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਨਾ ਕਰਨ ਦੇ ਦੋਸ਼ ਹੇਠ ਬੈਂਕ ਮੈਨੇਜਰ ਮੁਅੱਤਲ

ਚੰਡੀਗੜ੍ਹ , 4 ਮਈ(ਪਰਮਿੰਦਰ ਸਿੰਘ ਜੱਟਪੁਰੀ)-ਸਹਿਕਾਰਤਾ ਵਿਭਾਗ ਨੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਮਲੋਟ ਬਰਾਂਚ ਦੇ ਮੈਨੇਜਰ ਰਾਕੇਸ਼ ਕੁਮਾਰ ਨੂੰ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਤਹਿਤ ਮੁਅੱਤਲ ਕੀਤਾ ਹੈ। ਬੈਂਕ ਮੈਨੇਜਰ 'ਤੇ ਦੋਸ਼ ਹੈ ਕਿ ਉਸ ਨੇ ਸਹਿਕਾਰੀ ਬੈਂਕ ਦੇ ਡਿਫਾਲਟਰ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਨੂੰ ਤਿੰਨ ਮਹੀਨਿਆਂ ਰੋਕੀ ਰੱਖਿਆ। ਕੋਲਿਆਂਵਾਲੀ ਖਿਲਾਫ ਸਹਿਕਾਰੀ ਬੈਂਕ ਦਾ 1.02 ਕਰੋੜ ਰੁਪਏ ਦਾ ਕਰਜ਼ਾ ਖੜਿ•ਆ ਹੈ।
ਸਹਿਕਾਰਤਾ ਮੰਤਰੀ ਸ. ਸੁਖਜਿੰਰ ਸਿੰਘ ਰੰਧਾਵਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਦੇ ਡਿਫਾਲਟਰਾਂ ਤੋਂ ਰਿਕਵਰੀ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਦੇ ਪਹਿਲੇ ਪੜਾਅ ਵਿੱਚ ਵੱਡੇ ਡਿਫਾਲਟਰਾਂ ਖਿਲਾਫ ਕਾਰਵਾਈ ਆਰੰਭੀ ਜਾ ਰਹੀ ਹੈ ਜੋ ਕਰਜ਼ਾ ਮੋੜਨ ਦੇ ਸਮਰੱਥ ਹੋਣ ਦੇ ਬਾਵਜੂਦ ਕਰਜ਼ਾ ਨਹੀਂ ਮੋੜ ਰਹੇ ਹਨ। ਉਨ•ਾਂ ਕਿਹਾ ਕਿ ਬੀਤੇ ਦਿਨੀਂ ਵਿਭਾਗ ਦੀ ਮੀਟਿੰਗ ਦੌਰਾਨ ਉਨ•ਾਂ ਡਿਫਾਲਟਰ ਵੱਡੇ ਕਿਸਾਨਾਂ ਖਿਲਾਫ ਕਾਰਵਾਈ ਦੇ ਆਦੇਸ਼ ਦਿੱਤੇ ਸਨ ਜਿਸ 'ਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਐਚ.ਐਸ.ਸਿੱਧੂ ਨੇ ਮਲੋਟ ਬਰਾਂਚ ਦੇ ਮੈਨੇਜੇਰ ਨੂੰ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਕਾਰਵਾਈ ਕਰਨ ਨੂੰ ਕਿਹਾ ਸੀ ਪ੍ਰੰਤੂ ਉਸ ਨੇ ਦਿਆਲ ਸਿੰਘ ਤੇ ਉਸ ਦੀ ਪਤਨੀ ਖਿਲਾਫ ਸੇਲ ਕੇਸ ਬਣਾਇਆ ਜਦੋਂ ਕਿ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਨਾ ਕਰ ਕੇ ਡਿਊਟੀ ਵਿੱਚ ਕੋਤਾਹੀ ਕੀਤੀ ਜਿਸ ਕਾਰਨ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਮਲੋਟ ਦੇ ਸਹਾਇਕ ਰਜਿਸਟਰਾਰ ਨੂੰ ਇਕ ਹਫਤੇ ਦੇ ਅੰਦਰ ਕੋਲਿਆਂਵਾਲੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।