• Home
  • ਦੋ ਕੈਦੀ ਭੱਜਣ ਦਾ ਮਾਮਲਾ :-ਜੇਲ ਮੰਤਰੀ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼

ਦੋ ਕੈਦੀ ਭੱਜਣ ਦਾ ਮਾਮਲਾ :-ਜੇਲ ਮੰਤਰੀ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼

ਚੰਡੀਗੜ•, 22 ਮਈ-(ਖ਼ਬਰ ਵਾਲੇ ਬਿਊਰੋ )
ਲੁਧਿਆਣਾ ਕੇਂਦਰੀ ਜੇਲ• ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ• ਸਟਾਫ ਦੇ ਚਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਜੇਲ• ਮੰਤਰੀ ਨੇ ਇਹ ਆਦੇਸ਼ ਉਕਤ ਘਟਨਾ ਸਬੰਧੀ ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੇਲ• ਮੰਤਰੀ ਵੱਲੋਂ ਜੇਲ• ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਸੁਪਰਡੈਂਟ ਪਰਵਿੰਦਰ ਸਿੰਘ ਤੇ ਹੈਡ ਵਾਰਡਰ ਨਿਸ਼ਾਨ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਇਨ•ਾਂ ਚਾਰ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਆਪਣੀ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਕੇਂਦਰੀ ਜੇਲ• ਵਿੱਚੋਂ ਦੋ ਕੈਦੀਆਂ ਦੇ ਫਰਾਰ ਹੋਣ ਤੋਂ ਬਾਅਦ ਜੇਲ• ਮੰਤਰੀ ਵੱਲੋਂ ਆਈ.ਜੀ. (ਜੇਲ•) ਨੂੰ ਇਸ ਘਟਨਾ ਦੀ ਜਾਂਚ ਦੇ ਹੁਕਮ ਕੀਤੇ ਸਨ ਅਤੇ ਹੁਣ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਜੇਲ• ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਅਤੇ ਸੂਬੇ ਦੀ ਸੁਰੱਖਿਆ ਨਾਲ ਜੁੜੇ ਜੇਲ•ਾਂ ਵਰਗੇ ਅਹਿਮ ਵਿਭਾਗ ਵਿੱਚ ਡਿਊਟੀ ਵਿੱਚ ਕੋਤਾਹੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਸਪੱਸ਼ਟ ਕਿਹਾ ਕਿ ਜੇਲ•ਾਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।