• Home
  • ਧਰਮਸੋਤ ਵਲੋਂ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼

ਧਰਮਸੋਤ ਵਲੋਂ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼

ਚੰਡੀਗੜ•, 14 ਜੂਨ:
ਪੰਜਾਬ ਦੇ ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।
ਅੱਜ ਇੱਥੇ ਐਸ.ਸੀ. ਕਾਰਪੋਰੇਸ਼ਨ ਦੀ ਕਰਜ਼ ਸਕੀਮਾਂ ਬਾਰੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮਾੜੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਉਨ•ਾਂ ਕਿਹਾ ਕਿ ਕਰਜ਼ਦਾਰਾਂ ਦੇ ਘਰ ਜਾ ਕੇ ਕਰਜ਼ੇ ਨਾਲ ਖਰੀਦੇ ਸਾਮਾਨ ਦੇ ਵੇਰਵੇ ਵੀ ਇਕੱਤਰ ਕੀਤੇ ਜਾਣ। ਇਸ ਤੋਂ ਪਹਿਲਾਂ ਉਨ•ਾਂ ਅਧਿਕਾਰੀਆਂ ਤੋਂ ਕਾਰਪੋਰੇਸ਼ਨ ਵਲੋਂ ਦਿੱਤੇ ਕੁੱਲ ਕਰਜ਼ੇ ਅਤੇ ਰਿਕਵਰੀ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ•ਾਂ ਨੇ ਜ਼ਿਲ•ਾ ਗੁਰਦਾਸਪੁਰ ਦੇ ਅਧਿਕਾਰੀ ਵਲੋਂ ਕਰਜ਼ਿਆਂ ਦੀ 100 ਫੀਸਦੀ ਰਿਕਵਰੀ ਹਾਸਲ ਕਰਨ ਬਦਲੇ ਸ਼ਲਾਘਾ ਕੀਤੀ ਜਦੋਂ ਕਿ 20 ਫੀਸਦੀ ਰਿਕਵਰੀ ਵਾਲੇ ਜ਼ਿਲ•ੇ ਫਾਜ਼ਿਲਕਾ ਦੇ ਅਧਿਕਾਰੀ ਨੂੰ ਤਾੜਨਾ ਕੀਤੀ।
ਸ. ਧਰਮਸੋਤ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ 31 ਮਾਰਚ, 2019 ਤੱਕ 25 ਫੀਸਦੀ ਕਰਜ਼ ਰਿਕਵਰੀ ਟੀਚਾ ਹਾਸਲ ਕਰਨ ਲਈ ਵੀ ਕਿਹਾ। ਇਹ ਕੁੱਲ ਰਾਸ਼ੀ 15 ਕਰੋੜ ਰੁਪਏ ਬਣਦੀ ਹੈ। ਉਨ•ਾਂ ਕਰਜ਼ ਦੀ ਅਦਾਇਗੀ ਸਿੱਧੀ ਤੀਜੀ ਧਿਰ (ਜਿਸ ਤੋਂ ਸਾਮਾਨ ਖਰੀਦੀ ਜਾਣੀ ਹੈ) ਨੂੰ ਕਰਨ ਬਾਰੇ ਅਤੇ ਅਦਾਇਗੀ ਦੋ ਕਿਸ਼ਤਾਂ ਵਿੱਚ ਕਰਨ ਸਬੰਧੀ ਤਜਵੀਜ਼ਾਂ ਲਾਗੂ ਕਰਨ ਬਾਰੇ ਵੀ ਆਪਣੀ ਰਾਏ ਦੇਣ ਲਈ ਕਿਹਾ।
ਸ. ਧਰਮਸੋਤ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਵੱਖ-ਵੱਖ ਸਮਾਲ ਬਿਜ਼ਨਸ ਸਕੀਮ, ਖੇਤੀਬਾੜੀ ਅਤੇ ਸਬੰਧਤ ਧੰਦੇ ਸਕੀਮ ਅਤੇ ਛੋਟੇ ਘਰੇਲੂ ਉਦਯੋਗ ਸਕੀਮ ਆਦਿ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਇਨ•ਾਂ ਸਕੀਮਾਂ ਤਹਿਤ ਸਿਰਫ਼ ਗ਼ਰੀਬੀ ਰੇਖਾ ਤੋਂ ਹੇਠਲੇ ਲਾਭਪਾਤਰੀਆਂ ਨੂੰ ਕਰਜ਼ੇ ਦਾ 50 ਫੀਸਦੀ ਜਾਂ 10 ਹਜ਼ਾਰ ਰੁਪਏ ਜੋ ਵੀ ਘੱਟ ਹੋਵੇ ਬਤੌਰ ਸਬਸਿਡੀ ਦਿੱਤੀ ਜਾਂਦੀ ਹੈ।
ਇਸ ਮੌਕੇ ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਭਲਾਈ, ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭਲਾਈ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ ਐਸ.ਸੀ. ਸਬ-ਪਲਾਨ ਤੋਂ ਇਲਾਵਾ ਕਾਰਪੋਰੇਸ਼ਨ ਤੇ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਸਮੂਹ ਜ਼ਿਲ•ਾ ਭਲਾਈ ਅਫ਼ਸਰ ਹਾਜ਼ਰ ਸਨ।