• Home
  • ਨਕਲੀ ਦੁੱਧ ਤੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ .!ਤਿੰਨ ਵਿਭਾਗਾਂ ਦੀ ਟੀਮ ਅਚਨਚੇਤ ਮਾਰੇਗੀ ਛਾਪੇ ,ਪੁਲਸ ਕਾਰਵਾਈ ਨਾਲੋਂ -ਨਾਲ

ਨਕਲੀ ਦੁੱਧ ਤੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ .!ਤਿੰਨ ਵਿਭਾਗਾਂ ਦੀ ਟੀਮ ਅਚਨਚੇਤ ਮਾਰੇਗੀ ਛਾਪੇ ,ਪੁਲਸ ਕਾਰਵਾਈ ਨਾਲੋਂ -ਨਾਲ

ਚੰਡੀਗੜ• 30 ਮਈ : (ਖ਼ਬਰ ਵਾਲੇ ਬਿਊਰੋ)
ਨਕਲੀ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਉਤਪਾਦਾਂ ਦੀ ਵਿਕਰੀ ਅਤੇ ਉਤਪਾਦਨ 'ਤੇ ਪਾਬੰਦੀ ਲਗਾਉਣ ਲਈ ਪੰਜਾਬ ਸਰਕਾਰ ਦੇ 3 ਮੁੱਖ ਵਿਭਾਗ ਸੰਯੁਕਤ ਰੂਪ ਵਿੱਚ ਸੂਬੇ ਦੇ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਵਿਰੁੱਧ  ਸਖ਼ਤ ਕਾਰਵਾਈ ਕਰਨਗੇ ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਨਕਲੀ ਦੁੱਧ ਅਤੇ ਇਸ ਤੋਂ ਬਣਨ ਵਾਲੇ ਉਤਪਾਦਾਂ ਦੀ ਵਿਕਰੀ ਨੂੰ ਨੱਥ ਪਾਉਣ ਲਈ ਰਲ ਕੇ ਕੰਮ ਕਰਨਗੇ।
ਇਹ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਉਨ•ਾਂ ਦੇ ਦਫਤਰ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤੀ ਅਤੇ ਇਸ ਵਿੱਚ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੀਟਿੰਗ ਵਿੱਚ ਤੈਅ ਕੀਤੇ ਅਨੁਸਾਰ ਸਿਹਤ ਵਿਭਾਗ, ਸਹਿਕਾਰਤਾ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਫਸਰਾਂ ਦੀਆਂ ਜ਼ਿਲ•ਾ ਪੱਧਰੀ ਟੀਮਾਂ ਬਣਾਈਆਂ ਜਾਣਗੀਆਂ ਜੋ ਕਿ ਦੁੱਧ ਵੇਚਣ ਵਾਲਿਆਂ, ਦੁੱਧ ਇਕੱਠਾ ਕਰਨ ਵਾਲੇ ਕੇਂਦਰਾਂ ਅਤੇ ਦੁੱਧ ਪਦਾਰਥ ਬਣਾਉਣ ਅਤੇ ਵੇਚਣ ਵਾਲੇ ਉਤਪਾਦਕਾਂ ਦੀ ਅਚਨਚੇਤੀ ਚੈਕਿੰਗ ਕਰਨਗੀਆਂ। ਉਨ•ਾਂ ਇਹ ਵੀ ਦੱਸਿਆ ਕਿ ਦੁੱਧ ਦੇ ਨਮੂਨੇ ਭਰ ਕੇ ਮੌਕੇ ਉੱਤੇ ਹੀ ਉਨ•ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਕੋਈ ਖਾਮੀ ਪਾਏ ਜਾਣ ਉੱਤੇ ਫੂਡ ਸੇਫਟੀ ਐਕਟ ਦੇ ਪ੍ਰਾਵਧਾਨਾਂ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਹੋਰ ਜਾਣਕਾਰੀ ਦਿੱਤੀ ਕਿ ਲੋੜ ਪੈਣ ਉੱਤੇ ਮੌਕੇ ਉੱਤੇ ਹੀ ਦੋਸ਼ੀਆਂ ਖਿਲਾਫ ਐਫ.ਆਈ.ਆਰ ਦਰਜ਼ ਕੀਤੀ ਜਾਵੇਗੀ। ਉਨ•ਾਂ ਅੱਗੇ ਕਿਹਾ ਕਿ ਚੈਕਿੰਗ ਕਰਨ ਵਾਲੀਆਂ ਟੀਮਾਂ ਦੇ ਨਾਲ ਪੁਲਸ ਅਫਸਰ ਵੀ ਤੈਨਾਤ ਕੀਤੇ ਜਾਣਗੇ।
ਮੰਤਰੀ ਨੇ ਕਿਹਾ ਕਿ ਦੁੱਧ ਅਤੇ ਇਸਦੇ ਉਤਪਾਦਾਂ ਦੇ ਨਮੂਨਿਆਂ ਦੀ ਚੈਕਿੰਗ ਲਈ ਡੇਅਰੀ ਵਿਕਾਸ ਅਤੇ ਸਿਹਤ ਵਿਭਾਗ ਦੀਆਂ ਟੇਸਟਿੰਗ ਵੈਨਾਂ ਸਬੰਧਤ ਸਥਾਨਾਂ ਤੇ ਜਲਦ ਹੀ ਪਹੁੰਚਦੀਆਂ ਕੀਤੀਆਂ ਜਾਣਗੀਆਂ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮਿਲਾਵਟੀ ਦੁੱਧ ਅਤੇ ਹੋਰ ਦੁੱਧ ਪਦਾਰਥਾਂ ਨਾਲ ਸਬੰਧਤ ਰਿਪੋਰਟਾਂ ਤੋਂ ਚਿੰਤਤ ਹਨ ਅਤੇ ਉਨ•ਾਂ ਵੱਲੋਂ ਨਕਲੀ ਦੁੱਧ,  ਮਿਲਾਵਟੀ ਆਈਸ ਕ੍ਰੀਮ, ਦੁੱਧ ਪਦਾਰਥ, ਬੇਕਰੀ ਆਦਿ ਤੋਂ ਮਿਲਣ ਵਾਲੇ ਭੋਜਨ ਪਦਾਰਥਾਂ ਦੀ ਗੈਰ ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸਿਹਤ ਵਿਭਾਗ ਨੂੰ ਸੰਯੁਕਤ ਰੂਪ ਨਾਲ ਮੁਹਿੰਮ ਚਲਾਉਣ ਦੇ ਅਧਿਕਾਰ ਦਿੱਤੇ ਗਏ ਹਨ। ਉਨ•ਾਂ ਕਿਹਾ ਸਿਹਤ ਵਿਭਾਗ ''ਹਰੇਕ ਲਈ ਸਿਹਤ'' ਵਿਸ਼ੇ ਦੇ ਅਧੀਨ ਸੂਬੇ ਦੇ ਵਸਨੀਕਾਂ ਨੂੰ ਪੌਸ਼ਟਿਕ ਅਤੇ ਸ਼ੁੱਧ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਲਈ ਵਚਨਬੱਧ ਹੈ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਿਹਤ ਵਿਭਾਗ, ਸ੍ਰੀ ਸਤੀਸ਼ ਚੰਦਰਾ , ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ, ਡਾ. ਜੀ. ਵਜਰਾਲਿੰਗਮ ਅਤੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਵਿਭਾਗ, ਸੀ੍ਰ ਡੀ.ਪੀ. ਰੈਡੀ ਵੀ ਮੌਜੂਦ ਸਨ। ਮੈਨੇਜਿੰਗ ਡਾਇਰੈਕਟਰ (ਐਮ.ਡੀ.) ਮਿਲਕਫੈੱਡ ਸ੍ਰੀ ਮਨਜੀਤ ਸਿੰਘ ਬਰਾੜ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ, ਸ੍ਰੀ ਇੰਦਰਜੀਤ ਸਿੰਘ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।