• Home
  • ਨਸ਼ਾ ਛੁਡਾਓ ਕੇਂਦਰ ‘ਚ ਕਤਲ ਜਾਂ ਖੁਦਕੁਸ਼ੀ ..?

ਨਸ਼ਾ ਛੁਡਾਓ ਕੇਂਦਰ ‘ਚ ਕਤਲ ਜਾਂ ਖੁਦਕੁਸ਼ੀ ..?

ਬਠਿੰਡ- ਸਥਾਨਕ  ਨਸ਼ਾ ਛੁਡਾਓ ਕੇਂਦਰ ਵਿੱਚ ਇਕ 18 ਸਾਲਾ ਨੌਜਵਾਨ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ, ਜਦਿਕ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਮੰਨਣਾ ਹੈ ਕਿ ਉਹਨਾਂ ਦੇ ਪੁਤਰ ਨੇ ਫਾਹਾ ਲੈ ਕੇ ਆਤਮ ਹੱਤਿਆ ਨਹੀਂ ਕੀਤੀ ਹੈ ਬਲਿਕ ਨਸ਼ਾ ਛੁਡਾਓ ਕੇਂਦਰ ਦੇ ਮੈਂਬਰਾਂ ਨੇ ਉਸ ਨਾਲ ਕੁਟ-ਮਾਰ ਕਰਕੇ ਮਾਰ ਦਿੱਤਾ ਹੈ।  ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਸ਼ਹਿਰ ਦੇ ਅਮਰਪੁਰ ਬਸਤੀ ਦਾ ਇਕ ਸੰਜੂ ਸਿੰਘ ਨਾਮਕ ਨੌਜਵਾਨ ਸਥਾਨਕ ਨਸ਼ਾ ਛੁਡਾਓ ਕੇਂਦਰ ਵਿਚ ਨਸ਼ਾ ਛੁਡਾਉਣ ਲਈ ਦਾਖਲ ਹੋਇਆ ਸੀ ਪਰੰਤੂ ਬੀਤੇ ਦਿਨ ਨਸ਼ਾ ਛੁਡਾਓ ਕੇਂਦਰ ਅਨੁਸਾਰ ਉਸਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਪਰੰਤੂ ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡਾ ਪੁਤਰ ਆਤਮ ਹੱਤਿਆ ਨਹੀਂ ਕਰ ਸਕਦਾ ਉਸਨੂੰ ਨਸ਼ਾ ਛੁਡਾਓ ਕੇਂਦਰ ਵਾਲਿਆ ਨੇ ਕੁਟ-ਮਾਰ ਕਰਕੇ ਉਸਨੂੰ ਮਾਰ ਦਿੱਤਾ ਹੈ। ਇਸ ਪੂਰੀ ਘਟਨਾ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਲਾਸ਼ ਦਾ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਸਲੀ ਸਚਾਈ ਸਾਹਮਣੇ ਆਵੇਗੀ।