• Home
  • ਨਾਈਜੀਰੀਅਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕੀਤਾ ਗ੍ਰਿਫ਼ਤਾਰ

ਨਾਈਜੀਰੀਅਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕੀਤਾ ਗ੍ਰਿਫ਼ਤਾਰ

ਮੋਹਾਲੀ- ਪੁਲਿਸ ਨੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਦੋਸ਼ੀ ਦਿੱਲੀ ਤੋਂ ਨਸ਼ਾ ਲਿਆ ਕੇ ਸਥਾਨਕ ਨਸ਼ਾ ਸਪਲਾਈ ਕਰਦੇ ਸਨ। ਮੋਹਾਲੀ ਐਸਟੀਐਫ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀਆਂ ਕੋਲੋਂ 500 ਗਰਾਮ ਹੈਰੋਇਨ ਅਤੇ 25 ਗਰਾਮ ਡਰੱਗ ਬਰਾਮਦ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਨਾਈਜੀਰੀਅਨ ਹਨ ਜਿੰਨਾ ਨੂੰ ਪੁਲਿਸ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਨੇ ਅਜੇ ਤੱਕ ਭਾਰਤ ‘ਚ ਰਹਿਣ ਦਾ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ।