• Home
  • ਨਾਮਜਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਦਾਖਲ ਨਾ ਕੀਤਾ ਗਿਆ

ਨਾਮਜਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਦਾਖਲ ਨਾ ਕੀਤਾ ਗਿਆ

ਚੰਡੀਗੜ, 3 ਮਈ :
ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਸਬੰਧੀ ਅੱਜ ਮਿਤੀ 3 ਮਈ 2018 ਨੂੰ  ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੁ ਹੋ ਗਈ । ਨਾਮਜਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਸੰਭਾਵੀ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ।
ਸ਼ਾਹਕੋਟ ਜਿਮਨੀ ਚੋਣ ਸਬੰਧੀ 10 ਮਈ 2018 ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ ਅਤੇ 28 ਮਈ 2018 ਨੂੰ ਵੋਟਾਂ ਪੈਣਗੀਆਂ। ਇਹ ਜਾਣਕਾਰੀ ਦਫਤਰ, ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ।