• Home
  • ਨਿਊਜ਼ੀਲੈਂਡ ਦੇ ਹਰਨੇਕ ਸਿੰਘ ਉੱਤੇ ਕੀਤੀ ਜਾਵੇ ਸਖ਼ਤ ਕਾਰਵਾਈ

ਨਿਊਜ਼ੀਲੈਂਡ ਦੇ ਹਰਨੇਕ ਸਿੰਘ ਉੱਤੇ ਕੀਤੀ ਜਾਵੇ ਸਖ਼ਤ ਕਾਰਵਾਈ

ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿਊਜ਼ੀਲੈਂਡ ਦੇ ਹਰਨੇਕ ਸਿੰਘ ਨੇਕੀ ਨੂੰ 'ਨਿੰਦਕ' ਕਰਾਰ ਦਿੰਦਿਆਂ ਸਿੱਖ ਸੰਗਤਾਂ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇਕੱਠਿਆਂ ਹੋਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਜਥੇਦਾਰ ਨੇ ਸੁਪਰੀਮ ਸਿੱਖ ਕੌਂਸਲ ਦੀ ਡਿਊਟੀ ਲਗਾਈ ਹੈ ਕਿ ਉਹ ਨਿਊਜ਼ੀਲੈਂਡ ਦੀਆਂ ਸਮੂਹ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਉਸ ਉੱਤੇ ਸਖ਼ਤ ਕਾਰਵਾਈ ਕਰਨ। ਗੁਰਬਚਨ ਸਿੰਘ ਨੇ ਕਿਹਾ ਕਿ ਹਰਨੇਕ ਸਿੰਘ ਨੇ ਗੁਰੂ ਸਾਹਿਬਾਨ, ਗੁਰੂ ਇਤਿਹਾਸ ਅਤੇ ਸਾਡੇ ਮਹਾਨ ਜਰਨੈਲਾਂ ਸੰਬੰਧੀ ਗ਼ਲਤ ਸ਼ਬਦਾਵਲੀ ਬੋਲਣ ਦੀ ਹਿਮਾਕਤ ਕੀਤੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।