• Home
  • ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਤੋੜੀ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਤੋੜੀ

ਕੋਲਕਾਤਾ ਜ਼ਿਲ੍ਹੇ ਦੇ ਨਾਰਕੇਲਦੰਗਾ ਖੇਤਰ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਿਵੇਂ ਹੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਲੱਗੀ ਪੁਲਿਸ ਪ੍ਰਸ਼ਾਸਨ ਨੇ ਨਾਰਕੇਲਦੰਗਾ ਖੇਤਰ ਵਿਚ ਪੁਲਿਸ ਬਲ ਤੈਨਾਤ ਕਰ ਦਿੱਤੇ ਹਨ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਯਕੀਨ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।